ਬਠਿੰਡਾ:ਬਠਿੰਡਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਨਿਲ ਜੋਸ਼ੀ (Anil Joshi) ਨੇ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਵਾਪਰੀਆਂ ਦੀਆਂ ਮੁਸ਼ਕਲਾ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਅਨਿਲ ਜੋਸ਼ੀ ਪਹਿਲਾਂ ਬੀਜੇਪੀ (BJP) ਪਾਰਟੀ ਦੇ ਸੀਨੀਅਰ ਆਗੂ ਸਨ, ਪਰ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਬੀਜੇਪੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਦਾ ਪੱਲ ਫੜ ਲਿਆ ਸੀ।
ਇਸ ਮੌਕੇ ਅਨਿਲ ਜੋਸ਼ੀ ਨੇ ਪੰਜਾਬ ਬੀਜੇਪੀ ‘ਤੇ ਕੇਂਦਰ ਸਰਕਾਰ (Central Government) ਨੂੰ ਗਲਤ ਜਾਣਕਾਰੀ ਦੇਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ, ਕਿ ਪੰਜਾਬ ਦੀ ਬੀਜੇਪੀ ਲੀਡਰਸ਼ਿਪ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਹੀ ਮੁੱਦਿਆ ਬਾਰੇ ਜਾਣਕਾਰੀ ਨਹੀਂ ਦੇ ਰਹੀ।
ਉਨ੍ਹਾਂ ਨੇ ਕਿਹਾ, ਕਿ ਪੰਜਾਬ ਬੀਜੇਪੀ ਆਗੂ ਪੰਜਾਬ ਬਾਰੇ ਸਹੀ ਜਾਣਕਾਰੀ ਨਾ ਦੇਣ ਕਾਰਨ ਪੰਜਾਬ ਤੇ ਪੰਜਾਬੀਆਂ ਦਾ ਬਹੁਤ ਵੱਡਾ ਨੁਕਸਾਨ ਕਰ ਰਹੇ ਹਨ। ਜਿਸ ਲਈ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ, ਕਿ ਕਿਸਾਨੀ ਅੰਦੋਲਨ ਬਾਰੇ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਲੀਡਰਸ਼ਿਪ ਤੋਂ ਜਾਣਕਾਰੀ ਮੰਗ ਗਈ ਸੀ, ਪਰ ਪੰਜਾਬ ਬੀਜੇਪੀ ਦੇ ਲੀਡਰਾਂ ਵੱਲੋਂ ਸਹੀ ਜਾਣਕਾਰੀ ਨਾ ਦੇਣ ਕਾਰਨ ਅੱਜ ਪੰਜਾਬ ਦੇ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਕੈਪਟਨ ਸਰਕਾਰ ‘ਤੇ ਵੀ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ, ਕਿ ਕੈਪਟਨ ਸਰਕਾਰ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ।