ਬਠਿੰਡਾ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ 'ਚ ਹੈ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਜਿਥੇ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ,ਉਥੇ ਹੀ ਇਸ ਮਾਮਲੇ 'ਚ ਮਾਨਜ਼ਦ ਵੀ ਕੀਤੇ ਜਾ ਰਹੇ ਹਨ।
ਪੰਜਾਬ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਲੈਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਹੁਣ ਪੁਲਿਸ ਵਲੋਂ ਬਠਿੰਡਾ ਦਾ ਨੌਜਵਾਨ ਕੇਸ਼ਵ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ। ਜਿਸ ਸਬੰਧੀ ਪੁਲਿਸ ਵਲੋਂ ਉਸ ਦੀ ਭਾਲ ਵੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੇਸ਼ਵ 'ਤੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਇਲਜ਼ਾਮ ਲੱਗੇ ਹਨ। ਕੇਸ਼ਵ ਬਠਿੰਡਾ ਦਾ ਰਹਿਣਾ ਵਾਲਾ ਹੈ ਅਤੇ ਪਿਛਲੇ ਦਿਨੀਂ ਪੁਲਿਸ ਵਲੋਂ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਕੇਕੜੇ ਦਾ ਸਾਥੀ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਕੇਸ਼ਵ ਅਤੇ ਕੇਕੜਾ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਲਈ ਉਸ ਦੇ ਪਿੰਡ ਮੂਸੇ ਗਏ ਸੀ।