ਬਠਿੰਡਾ: ਜ਼ਿਲ੍ਹੇ ਦੇ ਪਿੰਡ ਕੋਟਫੱਤਾ ਵਿਖੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨ ਦਾ ਨਾਂ ਅੰਮ੍ਰਿਤ ਸਿੰਘ ਜੋ ਕਿ ਸਮਾਓ ਦਾ ਰਹਿਣ ਵਾਲਾ ਹੈ, ਗ੍ਰਿਫਤਾਰੀ ਦੇ ਦੌਰਾਨ ਉਸ ਕੋਲੋਂ 30 ਬੋਰ ਪਿਸਤੌਲ ਅਤੇ 2 ਮੈਗਜ਼ੀਨ ਦੇਸੀ ਅਤੇ 3 ਕਾਰਤੂਸ ਬਰਾਮਦ ਕੀਤੇ ਗਏ ਹਨ।
ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਨੌਜਵਾਨ ਪੁਲਿਸ ਅੜਿੱਕੇ - ਹਥਿਆਰ ਸਪਲਾਈ ਕਰਨ ਵਾਲਾ ਨੌਜਵਾਨ ਪੁਲਿਸ ਅੜਿੱਕੇ
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਦੇ ਪਿੰਡ ਕੋਟਫੱਤਾ ਤੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਿਆ ਨੌਜਵਾਨ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਕੰਮ ਕਰਦਾ ਸੀ।
ਹਥਿਆਰ ਸਪਲਾਈ ਕਰਨ ਵਾਲਾ ਨੌਜਵਾਨ ਪੁਲਿਸ ਅੜਿੱਕੇ
Last Updated : Nov 4, 2022, 10:18 AM IST