ਬਠਿੰਡਾ: ਸਥਾਨਕ ਐਂਟੀ ਨਾਰਕੋਟਿਕ ਸੈੱਲ ਵੱਲੋਂ 22 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਦੋਹਾਂ ਦੀ ਪਛਾਣ ਰਸ਼ਪਾਲ ਸਿੰਘ ਤੇ ਸੁਖਚੈਨ ਸਿੰਘ ਵਜੋਂ ਹੋਈ ਹੈ।
ਨਸ਼ੇ ਦੀ ਖੇਪ ਸਣੇ 2 ਨਸ਼ਾ ਤਸਕਰ ਚੜ੍ਹੇ ਪੁਲਿਸ ਦੇ ਅੜਿੱਕੇ - bathinda
ਬਠਿੰਡਾ ਦੀ ਐਂਟੀ ਨਾਰਕੋਟਿਕ ਸੈੱਲ ਨੇ 2 ਨਸ਼ਾ ਤਸਕਰਾਂ ਨੂੰ 22 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।
ਇਸ ਸਬੰਧੀ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰਾਂ ਵੱਲੋਂ ਰਾਜਸਥਾਨ ਤੋਂ ਨਸ਼ਾ ਲਿਆ ਕੇ ਬਠਿੰਡਾ ਤੇ ਉਸ ਦੇ ਨੇੜਲੇ ਇਲਾਕਿਆਂ ਵਿੱਚ ਭੇਜਿਆ ਜਾਣਾ ਹੈ। ਇਸ ਤੋਂ ਬਾਅਦ ਨਾਕੇਬੰਦੀ ਕਰਕੇ ਪੁਲਿਸ ਨੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਤੋਂ ਬਾਅਦ ਐਂਟੀ ਨਾਰਕੋਟਿਕ ਸੈੱਲ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਰਸ਼ਪਾਲ ਸਿੰਘ ਆਦਰਸ਼ ਨਗਰ ਬਠਿੰਡਾ ਦਾ ਰਹਿਣ ਵਾਲਾ ਹੈ ਤੇ ਦੂਜਾ ਉਸ ਦਾ ਸਾਥੀ ਸੁਖਚੈਨ ਸਿੰਘ ਬਰਨਾਲੇ ਦਾ ਰਹਿਣ ਵਾਲਾ ਹੈ। ਇਨ੍ਹਾਂ ਦੀ 22 ਹਜ਼ਾਰ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਸਣੇ ਗ੍ਰਿਫ਼ਤਾਰੀ ਕੀਤੀ ਗਈ ਹੈ। ਦੋਹਾਂ ਦੋਸ਼ੀਆਂ ਦੇ ਖਿਲਾਫ਼ ਐਨਡੀਪੀਐਸ ਐਕਟ ਦੇ ਅਧੀਨ ਕੈਨਾਲ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਣਯੋਗ ਅਦਾਲਤ ਵਿੱਚ ਇਨ੍ਹਾਂ ਦੋਸ਼ੀਆਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਤੋਂ ਬਾਅਦ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤੇ ਉਸ ਦੇ ਆਧਾਰ 'ਤੇ ਮੁੱਢਲੀ ਕਾਰਵਾਈ ਕੀਤੀ ਜਾਵੇਗੀ।