ਬਠਿੰਡਾ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਪ੍ਰਦਰਸ਼ਨ ਵਿਚ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਤੋਂ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਬੈਰੀਕੇਟਿੰਗ ਤੋੜ ਕੇ ਅੱਗੇ ਵੱਧ ਆਪਣੀ ਹੱਕੀ ਮੰਗਾਂ ਲਈ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਆਸ਼ਾ ਵਰਕਰਾਂ ਨੇ ਪੁੱਟੇ ਬੈਰੀਕੇਡ ਇਸ ਬਾਰੇ ਬੋਲਦੇ ਹੋਏ ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਹਰਿਆਣਾ ਪੈਟਰਨ ਅਤੇ ਹੋਰ ਮੰਗਾਂ ਲਈ ਸਰਕਾਰ ਨਾਲ ਇੱਕ ਦੋ ਹੋ ਰਹੇ ਹਨ ਲੇਕਿਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਨੂੰ ਰਾਜ਼ੀ ਨਹੀਂ ਜਿਸ ਕਰਕੇ ਅੱਜ ਉਨ੍ਹਾਂ ਵੱਲੋਂ ਖਾਲੀ ਭਾਂਡੇ ਖੜਕਾ ਕੇ ਆਪਣਾ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ ਜੇਕਰ ਅੱਜ ਵੀ ਉਨ੍ਹਾਂ ਦੀ ਮੰਗਾਂ ਤੇ ਸਰਕਾਰ ਵੱਲੋਂ ਗੌਰ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕੱਲ੍ਹ ਪਟਿਆਲਾ ਵਿਖੇ ਕੈਪਟਨ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਲਗਾਤਾਰ ਤਸ਼ੱਦਦ ਕਰਨ ਜਾ ਰਹੀ ਹੈ ਜਿਨ੍ਹਾਂ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਕਈ ਔਰਤਾਂ ਬੇਹੋਸ਼ ਹੋ ਗਈਆਂ ਅਤੇ ਕਈ ਬੀਮਾਰ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : Agricultural laws: ਦਿੱਲੀ ‘ਚ ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਸੰਸਦਾਂ ਦਾ ਕੇਂਦਰ ਖਿਲਾਫ਼ ਹੱਲਾ-ਬੋਲ