ਲੜਕੇ ਨਾਲ ਕੁੱਟਮਾਰ ਕਰਨ ਵਾਲਾ ASI ਸਸਪੈਂਡ - Kaur Singh
ਸੋਸ਼ਲ ਮੀਡੀਆ ਵਿੱਚ ਪੁਲਿਸ ਦੀ ਵਲੋਂ ਇੱਕ ਮੁੰਡੇ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਦੇ ਐਸਐਸਪੀ ਨੇ ਕਿੱਲੀ ਨਿਹਾਲ ਸਿੰਘ ਵਾਲਾ ਚੌਕੀ ਇੰਚਾਰਜ ਕੌਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ASI Suspend,Bathinda
ਬਠਿੰਡਾ: ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਕੌਰ ਸਿੰਘ ਨੇ ਇੱਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਵਿੱਚ ਬੀਤੇ ਦਿਨ ਵਾਇਰਲ ਹੋਇਆ ਸੀ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਦੇਰ ਸ਼ਾਮ ਏ.ਐੱਸ.ਆਈ ਨੂੰ ਸਸਪੈਂਡ ਕਰ ਦਿੱਤਾ ਗਿਆ।