ਬਠਿੰਡਾ:ਪੰਜਾਬ ਵਿੱਚ ਕਾਨੂੰਨ ਵਿਵਸਥਾ (Law and order in Punjab) ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਹੱਥ ਤੋਂ ਨਿਕਲ ਚੁੱਕੀ ਹੈ। ਜਿਸ ਦੇ ਨਤੀਜੇ ਵਜੋਂ ਆਏ ਦਿਨ ਗੈਂਗਰਟਰਾਂ ਵੱਲੋਂ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਬਠਿੰਡਾ ਤੋਂ ਸਾਹਮਣੇ ਆਈਆਂ ਹਨ। ਜਿੱਥੇ ਕੁਝ ਆਣਪਛਾਤੇ ਵਿਅਕਤੀਆਂ ਵੱਲੋਂ ਕਾਂਗਰਸ ਦੇ ਮੌਜੂਦਾ ਐੱਮ.ਸੀ. ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਦਲਜੀਤ ਸਿੰਘ ਨਾਮ ਦਾ ਐੱਮ.ਸੀ. ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਭਰਤੀ (Admitted to the city's civil hospital) ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪੀੜਤ ਨੇ ਦੱਸਿਆ ਕਿ ਕਰੀਬ ਡੇਢ ਮਹੀਨਾ ਪਹਿਲਾਂ ਉਨ੍ਹਾਂ ਵੱਲੋਂ ਕਿਸੇ ਝਗੜੇ ਦਾ ਸਮਝੌਤਾ ਕਰਵਾਇਆ ਗਿਆ ਸੀ, ਹਮਲਾ ਕਰਨ ਵਾਲੇ ਵਿਅਕਤੀਆਂ ਵੱਲੋਂ ਦੋਸ਼ ਲਗਾਇਆ ਸੀ ਕਿ ਫ਼ੈਸਲਾ ਸਹੀ ਨਹੀਂ ਕੀਤਾ ਗਿਆ ਉਦੋਂ ਤੋਂ ਹੀ ਇਹ ਵਿਅਕਤੀ ਮੇਰੇ ਨਾਲ ਰੰਜਿਸ਼ ਰੱਖਦੇ ਸਨ ਤੇ ਬਦਲਾ ਲੈਣ ਲਈ ਵੀ ਕਿਹਾ ਗਿਆ ਸੀ। ਇਸ ਦੌਰਾਨ ਕਰੀਬ ਡੇਢ ਮਹੀਨਾ ਪਹਿਲਾਂ ਮੇਰੇ ਵੱਲੋਂ ਲਿਖਤੀ ਸ਼ਿਕਾਇਤ ਇਨ੍ਹਾਂ ਵਿਰੁੱਧ ਪੁਲਿਸ ਚੌਂਕੀ ਭੁੱਚੋ ਨੂੰ ਦਿੱਤੀ ਗਈ ਸੀ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਮੇਰੀ ਜਾਨ ਨੂੰ ਖਤਰਾ ਹੈ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਨਤੀਜੇ ਵਜੋਂ ਅੱਜ ਮੇਰੇ ‘ਤੇ ਹਮਲਾ ਕੀਤਾ ਗਿਆ।