ਬਠਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ਨੀਵਾਰ ਨੂੰ ਬਠਿੰਡਾ ਪਹੁੰਚੇ, ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਹੈ ਕਿ ਪਾਕਿਸਤਾਨ ਸਰਕਾਰ ਸ਼ਰਧਾਲੂਆਂ 'ਤੇ ਨਨਕਾਣਾ ਸਾਹਿਬ ਦੇ ਦਰਸ਼ਨ ਲਈ ਲਗਾਈ ਜਾਣ ਵਾਲੀ ਸਰਵਿਸ ਫੀਸ ਦੇ ਫੈਸਲੇ ਨੂੰ ਤੁਰੰਤ ਰੱਦ ਕਰੇ।
ਨਨਕਾਣਾ ਸਾਹਿਬ ਦੇ ਦਰਸ਼ਨ ਲਈ ਲਗਾਈ ਗਈ ਫ਼ੀਸ ਨੂੰ ਹਟਾਵੇ ਪਾਕਿਸਤਾਨ: ਬਾਦਲ - bathinda latest news in punjabi
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਕਿਸਤਾਨ ਸਰਕਾਰ ਨੂੰ ਨਨਕਾਣਾ ਸਾਹਿਬ ਦੇ ਦਰਸ਼ਨ ਲਈ ਲਗਾਈ ਗਈ ਫ਼ੀਸ ਹਟਾਉਣ ਦੀ ਮੰਗ ਕੀਤੀ ਹੈ। ਉੱਖੇ ਹੀ ਪ੍ਰਕਾਸ਼ ਸਿੰਘ ਬਾਦਲ ਨੇ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਦਾ ਵੀ ਜਵਾਬ ਦਿੱਤਾ।
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਧਾਰਮਿਕ ਸਥਾਨ 'ਤੇ ਕੋਈ ਫ਼ੀਸ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਆਪਣੇ ਇਸ ਫ਼ੈਸਲੇ ਨੂੰ ਵਾਪਸ ਲਵੇਂ। ਉੱਥੇ ਹੀ ਦੂਜੇ ਪਾਸੇ ਹਰਿਆਣਾ ਵਿੱਚ ਹੋਣ ਜਾ ਰਹੇ ਚੋਣਾਂ ਸਬੰਧੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਬੀਜੇਪੀ ਦੀ ਸਹਿਯੋਗੀ ਪਾਰਟੀ ਹੈ। ਮੋਦੀ ਸਰਕਾਰ ਜਿਸ ਦੀ ਹਿਮਾਇਤ ਕਰੇਗੀ ਅਕਾਲੀ ਦਲ ਵੀ ਉਸ ਦੀ ਹੀ ਹਿਮਾਇਤ ਕਰੇਗਾ।
ਉੱਥੇ ਹੀ ਭਗਵੰਤ ਮਾਨ ਵੱਲੋਂ ਕੈਪਟਨ ਅਤੇ ਬਾਦਲਾਂ ਦੇ ਆਪਸ ਵਿੱਚ ਮਿਲੇ ਹੋਣ ਦੇ ਦਿੱਤੇ ਗਏ ਬਿਆਨ ਦਾ ਜਵਾਬ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦਾ ਕੋਈ ਮੇਲ ਨਹੀਂ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਲਗਾਏ ਜਾ ਰਹੇ ਦੋਸ਼ ਝੂਠੇ ਹਨ। ਇੱਕ ਸਵਾਲ ਦੇ ਜਵਾਬ ਦਿੰਦੇ ਹੋਏ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬੀਜੇਪੀ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਦੂਰੀ ਨਹੀਂ ਹੈ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ ਹੈ। ਕੈਪਟਨ ਸਰਕਾਰ ਦੇ ਦੌਰਾਨ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਕੈਪਟਨ ਸਰਕਾਰ ਨੂੰ ਚਿੰਤਾ ਨਹੀਂ ਹੈ ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਕੁਝ ਜ਼ਿਆਦਾ ਮੰਗ ਨਹੀਂ ਕਰਦੀ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਤਰੱਕੀ ਅਤੇ ਵਿਕਾਸ ਦੇ ਕੰਮ ਸਿਰਫ਼ ਅਕਾਲੀ ਭਾਜਪਾ ਸਰਕਾਰ ਦੇ ਦੌਰਾਨ ਹੀ ਸੰਭਵ ਹੋ ਸਕੇ ਹਨ।
ਇਹ ਵੀ ਪੜੋ- ਸੁਨੀਲ ਜਾਖੜ ਦਾ ਅਸਤੀਫ਼ਾ ਨਾ ਮਨਜ਼ੂਰ