ਪੰਜਾਬ

punjab

ETV Bharat / state

ਬਠਿੰਡਾ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਾਈਆਂ ਬੈਗ ਸੈਕਨਰ ਮਸ਼ੀਨਾਂ

ਬਠਿੰਡਾ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਰੇਲਵੇ ਵਿਭਾਗ ਨੇ ਬੈਗ ਸੈਕਨਕ ਮਸੀਨਾਂ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

By

Published : Dec 21, 2019, 12:19 PM IST

ਫ਼ੋਟੋ
ਫ਼ੋਟੋ

ਬਠਿੰਡਾ: ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਰੇਲਵੇ ਵਿਭਾਗ ਨੇ ਬੈਗ ਸੈਕਨਰ ਮਸੀਨਾਂ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਤੋਂ ਇਲਾਵਾ ਕਰੀਬ 200 ਸੀਸੀਟੀਵੀ ਕੈਮਰੇ ਵੀ ਲਾਏ ਜਾਣ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਹੈ।

ਦੱਸ ਦਈਏ, ਬਠਿੰਡਾ ਰੇਲਵੇ ਸਟੇਸ਼ਨ ਨੂੰ ਸੰਵੇਦਨਸ਼ੀਲ ਮੰਨਿਆ ਜਾਣ ਕਰਕੇ ਰੇਲਵੇ ਵਿਭਾਗ ਨੇ ਇਹ ਫ਼ੈਸਲਾ ਲਿਆ ਹੈ। ਇਸ ਸਬੰਧੀ ਆਰਪੀਐਫ਼ ਚੌਕੀ ਇੰਚਾਰਜ ਵਿਜੇਂਦਰ ਸਿੰਘ ਚੌਧਰੀ ਨੇ ਦੱਸਿਆ ਕਿ ਰੇਲ ਵਿਭਾਗ ਨੇ ਬਠਿੰਡਾ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਸਖ਼ਤ ਕਰਦਿਆਂ ਅੰਦਰ ਆਉਣ-ਜਾਣ ਵਾਲੇ ਰਸਤਿਆਂ 'ਤੇ ਬੈਗ ਸਕੈਨਰ ਮਸ਼ੀਨਾਂ ਲਾਈਆਂ ਹਨ।

ਵੀਡੀਓ

ਇਹ ਮਸ਼ੀਨਾਂ ਹਾਲੇ ਅੰਡਰ ਟਰਾਇਲ ਹੈ ਤੇ ਮਸ਼ੀਨਾਂ ਬਾਰੇ ਸੀਆਈਐਸਐਫ ਦੇ ਜਵਾਨਾਂ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਬੈਗ ਸਕੈਨਰ ਮਸ਼ੀਨ ਪੱਕੇ ਤੌਰ 'ਤੇ ਲਗਾ ਦਿੱਤਾ ਜਾਵੇਗਾ। ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਸਖ਼ਤ ਕਰਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਵੀ ਆਪਣਾ ਅਹਿਮ ਕਿਰਦਾਰ ਨਿਭਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਨੇ ਮੋਬਾਈਲ ਸੀਸੀਟੀਵੀ ਵੈਨ ਬਠਿੰਡਾ ਰੇਲਵੇ ਸਟੇਸ਼ਨ 'ਤੇ ਨਜ਼ਰ ਰੱਖਣ ਲਈ ਖੜ੍ਹੀ ਕਰ ਦਿੱਤੀ ਹੈ।

ਦੂਜੇ ਪਾਸੇ ਜੀਆਰਪੀ ਅਤੇ ਆਰਪੀਐਫ ਪੁਲਿਸ ਵੱਲੋਂ ਜੁਆਇੰਟ ਚੈਕਿੰਗ ਲਗਾਤਾਰ ਕੀਤੀ ਜਾ ਰਹੀ ਹੈ ਤੇ ਆਉਣ-ਜਾਣ ਵਾਲੇ ਯਾਤਰੀਆਂ ਦੇ ਬੈਗ ਮੈਨੂਅਲੀ ਤੇ ਬੈਗ ਸਕੈਨਰ ਮਸ਼ੀਨ ਰਾਹੀਂ ਚੈੱਕ ਕੀਤੇ ਜਾ ਰਹੇ ਹਨ, ਤਾਂ ਕਿ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ ।

ABOUT THE AUTHOR

...view details