ਪੰਜਾਬ

punjab

ETV Bharat / state

ਬੇਅਦਬੀ ਮਾਮਲੇ 'ਚ ਨਾਮਜ਼ਦ ਅਧਿਕਾਰੀਆਂ ਦੀ ਜਮਾਨਤ ਅਰਜ਼ੀਆਂ ਖ਼ਾਰਜ

ਬਠਿੰਡਾ: ਬੇਅਦਬੀ ਮਾਮਲੇ ਵਿੱਚ ਤਿੰਨ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਲਈ ਲਗਾਈ ਅਰਜ਼ੀਆਂ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ।

ਬੇਅਦਬੀ ਮਾਮਲੇ

By

Published : Feb 5, 2019, 11:39 PM IST


ਇਸ ਸਬੰਧੀ ਬੇਅਦਬੀ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਲੜਾਈ ਲੜ ਰਹੇ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 2-3 ਸਾਲ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਵਿਖੇ ਸਿੱਖ ਇਨਸਾਫ਼ ਮੋਰਚਾ ਲਗਾਇਆ ਗਿਆ ਸੀ ਤਾਂ ਪੰਜਾਬ ਸਰਕਾਰ ਦੇ ਦਬਾਅ ਹੇਠਾਂ ਇਨ੍ਹਾਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਦੀ ਐਫ਼ਆਈਆਰ ਨੰਬਰ 161 ਸੀ ਜਿਸ ਵਿੱਚ ਜਤਿੰਦਰਵੀਰ ਅਰੋੜਾ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਕਰਵਾਈਆਂ ਗਈਆਂ ਸਨ ਕਿਉਂਕਿ ਸਿੱਖਾਂ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫ਼ਿਲਮ ਨੂੰ ਰਿਲੀਜ਼ ਹੋਣ ਤੇ ਵਿਰੋਧ ਕੀਤਾ ਗਿਆ ਸੀ। ਇਨ੍ਹਾਂ ਨੂੰ ਬਠਿੰਡਾ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਸੀ ਤੇ ਅੱਜ ਬਠਿੰਡਾ ਕੋਰਟ ਵਿੱਚ ਉਨ੍ਹਾਂ ਨੇ ਜ਼ਮਾਨਤ ਦੀ ਅਰਜ਼ੀ ਪੇਸ਼ ਕੀਤੀ ਸੀ ਜੋ ਕਿ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ 2015 ਵਿੱਚ ਡੇਰਾ ਸਿਰਸਾ ਸੱਚਾ ਸੌਦਾ ਪ੍ਰੇਮੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁੱਟਕਾ ਸਾਹਿਬ ਦੀਆਂ ਬੇਅਦਬੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਰੋਲੇ ਗਏ ਸਨ। ਇਸ ਦੇ ਦੋਸ਼ੀ ਬਠਿੰਡਾ ਅਦਾਲਤ ਵਿੱਚ ਤਿੰਨ ਸਾਲ ਤੋਂ ਪੇਸ਼ੀਆਂ ਭੁਗਤ ਰਹੇ ਸਨ ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਪੰਜ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ। ਉਨ੍ਹਾਂ ਵੱਲੋਂ ਜੋ ਜ਼ਮਾਨਤ ਦੀਆਂ ਅਰਜ਼ੀਆਂ ਲਗਾਈਆਂ ਗਈਆਂ ਸਨ ਉਹ ਅਦਾਲਤ ਨੇ ਖ਼ਾਰਜ ਕਰ ਦਿੱਤੀਆਂ ਗਈਆਂ ਹਨ।

ABOUT THE AUTHOR

...view details