ਬਠਿੰਡਾ: ਲੋਕ ਸਭਾ ਦੀਆਂ ਚੋਣਾਂ 'ਚ ਵੋਟਿੰਗ ਲਈ ਕਾਉਣ-ਡਾਉਣ ਸ਼ੁਰੂ ਹੋ ਚੁੱਕਾ ਹੈ ਅਤੇ ਤਕਰੀਬਨ ਇੱਕ ਮਹੀਨੇ ਬਾਅਦ ਵੋਟਿੰਗ ਹੋਵੇਗੀ। ਜਿਸਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਬਠਿੰਡਾ ਤੋਂ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਅਤੇ ਘਰ-ਘਰ ਜਾ ਕੇ ਲੋਕਾਂ ਤੋਂ ਵੋਟ ਪਾਉਣ ਦੀ ਅਪੀਲ ਕੀਤੀ।
ਆਪ ਦੀ ਬਠਿੰਡਾ ਤੋਂ ਉਮੀਦਵਾਰ ਬਲਜਿੰਦਰ ਕੌਰ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ - batghinda
ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਬਠਿੰਡਾ ਤੋਂ ਆਪ ਦੀ ਲੋਕ ਸਭਾ ਉਮੀਦਵਾਰ ਬਲਜਿੰਦਰ ਕੌਰ ਨੇ ਸਿੱਖ ਕੌਮ ਦੇ ਚੌਥੇ ਤਖ਼ਤ ਸ਼੍ਰੀ ਦਮਦਮਾ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਅਪਣਾ ਪਹਿਲੇ ਦਿਨ ਦਾ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਾਂਗਰਸ 'ਤੇ ਨਿਸ਼ਾਨੇ ਵਿੰਨ੍ਹੇ ਅਤੇ ਲੋਕਾਂ ਨੂੰ ਆਪ ਦੇ ਹੱਕ 'ਚ ਭੁਗਤਨ ਦੀ ਅਪੀਲ ਕੀਤੀ।
ਬਲਜਿੰਦਰ ਕੌਰ ਤੋਂ ਜਦ ਸਵਾਲ ਕੀਤਾ ਗਿਆ ਕਿ ਆਪ ਤੋਂ ਵੱਖ ਹੋਇਆ ਧੜਾ ਤੁਹਾਡੇ ਲਈ ਕਿ ਮੁਸ਼ਕਲਾਂ ਖੜ੍ਹਾ ਕਰ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਂ ਨਿਕਲਿਆ ਦੂਜਾ ਧੜਾ ਉਨ੍ਹਾਂ ਦਾ ਕੁਝ ਨਹੀਂ ਵਿਗਾੜ ਸਕਦਾ, ਕਿਉਂਕਿ ਪਾਰਟੀ 'ਚ ਲੋਕ ਵੱਡੇ ਹੁੰਦੇ ਹਨ ਨਾ ਕਿ ਲੀਡਰ।
ਬਲਜਿੰਦਰ ਕੌਰ ਨੇ ਕਿਹਾ ਕਿ ਲੋਕਾਂ ਦਾ ਚੰਗਾ ਹੁੰਗਾਰਾ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੀ ਜਲਦੀ ਹੀ ਪੰਜਾਬ 'ਚ ਆ ਕੇ ਚੋਣ ਪ੍ਰਚਾਰ ਕਰਣਗੇ। ਇਸ ਮੌਕੇ ਬਲਜਿੰਦਰ ਕੌਰ ਨੇ ਕਾਂਗਰਸ 'ਤੇ ਤਿੱਖਾ ਵਾਰ ਕੀਤਾ ਤੇ ਕਿਹਾ ਕਿ ਪਿਛਲੇ 2 ਸਾਲਾਂ 'ਚ ਕਾਂਗਰਸ ਨੇ ਕੁਝ ਨਹੀਂ ਕੀਤਾ ਸਿਰਫ ਵਾਅਦੇ ਕੀਤੇ ਗਏ ਹਨ।