ਬਠਿੰਡਾ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਈਟੀਵੀ ਭਾਰਤ ਵੱਲੋਂ ਇੱਕ ਵਿਸ਼ੇਸ਼ ਮੁਹਿੰਮ 'ਇਹ ਵਰ੍ਹਾ ਨਾਨਕੇ ਦੇ ਨਾਲ, ਨਹੀਂ ਫੂਕਣਾ ਅਸੀਂ ਪਰਾਲ' ਚਲਾਈ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਇਸ ਮੁਹਿੰਮ ਦਾ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮਰਥਨ ਕਰਦੇ ਹੋਏ ਸ਼ਲਾਘਾ ਕੀਤੀ ਹੈ।
ETV ਭਾਰਤ ਵੱਲੋਂ ਵਿੱਢੀ ਮੁਹਿੰਮ ਦੀ ਬਲਜੀਤ ਸਿੰਘ ਦਾਦੂਵਾਲ ਨੇ ਕੀਤੀ ਸ਼ਲਾਘਾ - stubble burning punjab
ਪਰਾਲੀ ਨਾ ਸਾੜਣ ਪ੍ਰਤੀ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਈਟੀਵੀ ਭਾਰਤ ਵੱਲੋਂ ਚਲਾਈ ਮੁਹਿੰਮ ਦੀ ਬਲਜੀਤ ਸਿੰਘ ਦਾਦੂਵਾਲ ਨੇ ਸ਼ਲਾਘਾ ਕੀਤੀ ਹੈ।
ਬਠਿੰਡਾ ਪਹੁੰਚੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕੀਤੀ। ਇਸ ਦੌਰਾਨ ਦਾਦੂਵਾਲ ਨੇ ਕਿਹਾ ਕਿ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਉਤਸਵ ਵਿੱਚ ਸਮੁੱਚੀ ਸਿੱਖ ਸੰਗਤ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਪੰਜਾਬ ਪਹੁੰਚ ਰਹੀਆਂ ਹਨ। ਜਿਸ ਨੂੰ ਲੈ ਕੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕੀਤੀ ਅਤੇ ਦੂਜੇ ਪਾਸੇ ਸਰਕਾਰਾਂ ਨੂੰ ਪਰਾਲੀ ਦੇ ਮੁੱਦੇ ਨੂੰ ਲੈ ਕੇ ਹੱਲ ਕੱਢਣ ਦੀ ਗੱਲ ਕਹੀ। ਇਸ ਦੌਰਾਨ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਵੱਲੋਂ ਚਲਾਈ ਗਈ ਮੁਹਿੰਮ ਦਾ ਹਿੱਸਾ ਬਣਨ ਦੇ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਤੇ ਵਾਤਾਵਰਨ ਸੰਭਾਲ ਪ੍ਰਤੀ ਈਟੀਵੀ ਭਾਰਤ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦਾ ਹਰ ਵਰਗ, ਧਰਮ ਤੇ ਸਮਾਜਿਕ ਹਸਤੀਆਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ।
ਇਹ ਵੀ ਪੜੋ- GST ਵਿੱਚ ਸੋਧ ਕਰਨ ਦੀ ਬਜਾਏ ਭੰਗ ਕਰ ਕੇ ਦੁਬਾਰਾ ਬਣਾਉਣ ਦੀ ਲੋਂੜ: ਮਨਪ੍ਰੀਤ ਬਾਦਲ