ਪੰਜਾਬ

punjab

ETV Bharat / state

'ਆਪ' ਵੱਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਬਲਕਾਰ ਸਿੱਧੂ ਨੇ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ - ਪੰਜਾਬ ਵਿੱਚ ਵੋਟਾਂ

ਹਲਕਾ ਰਾਮਪੁਰਾ ਫੂਲ ਤੋਂ ਆਪ ਵੱਲੋਂ ਉਮੀਦਵਾਰ ਐਲਾਨਣ ਤੇ ਬਲਕਾਰ ਸਿੱਧੂ ਵੱਲੋਂ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰੇਗੀ।

ਬਲਕਾਰ ਸਿੱਧੂ ਨੇ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ
ਬਲਕਾਰ ਸਿੱਧੂ ਨੇ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ

By

Published : Dec 10, 2021, 8:17 PM IST

ਬਠਿੰਡਾ:ਪੰਜਾਬ ਵਿੱਚ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਉਥੇ ਹੀ ਪੰਜਾਬ ਵਿੱਚ ਰਾਜਨੀਤੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਐਲਾਨ ਲਗਾਤਾਰ ਕੀਤੇ ਜਾ ਰਹੇ ਹਨ। ਜਿਸ ਤਹਿਤ ਹੀ ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦਿਆਂ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ਤੋਂ ਗਾਇਕ ਬਲਕਾਰ ਸਿੱਧੂ ਨੂੰ ਚੁਣੋ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਉਥੇੇ ਹੀ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਗਾਇਕ ਬਲਕਾਰ ਸਿੱਧੂ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੀਆਂ ਮੁੱਢਲੀਆਂ ਲੋੜਾਂ ਨੂੰ ਆਮ ਆਦਮੀ ਪਾਰਟੀ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ।

ਬਲਕਾਰ ਸਿੱਧੂ ਨੇ ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ

ਜਿਸ ਤਰ੍ਹਾਂ ਗਾਇਕੀ ਦੇ ਦੌਰ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਪਿਆਰ ਦਿੱਤਾ, ਇਸੇ ਤਰ੍ਹਾਂ ਰਾਜਨੀਤੀ ਵਿੱਚ ਵੀ ਪਿਆਰ ਦੇਣਗੇ। ਇਸ ਤੋਂ ਇਲਾਵਾਂ ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਦੀ ਸਭ ਤੋਂ ਵੱਡੀ ਮੰਗ ਇੱਥੇ ਸਰਕਾਰੀ ਹਾਸਪਤਾਲ ਵਿੱਚ ਜੋ ਕਮੀਆਂ ਹਨ, ਉਹ ਦੂਰ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਾਈਵੇਟ ਹਸਪਤਾਲਾਂ ਤੋਂ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

ਬਲਕਾਰ ਸਿੱਧੂ ਕਾਂਗਰਸੀ ਛੱਡ 'ਆਪ' 'ਚ ਹੋਏ ਸਨ, ਸ਼ਾਮਿਲ

ਦੱਸ ਦਈਏ ਕਿ ਬਲਕਾਰ ਸਿੱਧੂ ਕਾਂਗਰਸ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਸਨ। ਮਈ 2021 ਵਿੱਚ ਬਲਕਾਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ 'ਆਪ' ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ ਸੀ। ਜਿਸ ਦੌਰਾਨ ਬਲਕਾਰ ਸਿੱਧੂ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ਅਤੇ ਨਸ਼ਾ ਮਾਫੀਆ ਕਾਇਮ ਰਹਿਣ ਕਾਰਨ ਉਹ ਦੁੱਖੀ ਸਨ, ਇਸ ਲਈ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

ਇਹ ਵੀ ਪੜੋ:- ਆਪ ਨੇ CM Channi ਲਈ ਇਨਾਮ ਐਲਾਨਿਆ

ABOUT THE AUTHOR

...view details