ਬਠਿੰਡਾ: ਤਲਵੰਡੀ ਸਾਬੋ ਵਿੱਚ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਕਿਸਾਨਾਂ ਦੀ ਹਿਮਾਇਤ ਕਰਦਾ ਆ ਰਿਹਾ ਹੈ ਤੇ ਹਮੇਸ਼ਾ ਕਰਦਾ ਰਹੇਗਾ। ਉਹ ਹਮੇਸ਼ਾ ਤੋਂ ਕਿਸਾਨਾਂ ਦੇ ਪੱਖ ਦੀ ਗੱਲ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਕਿਸਾਨਾਂ ਨੂੰ ਸ਼ੁਰੂ ਤੋਂ ਹੀ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਵੀ ਕਿਸਾਨਾਂ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜ੍ਹੇ ਬੱਝੇ ਭਾਅ ਉੱਤੇ ਖਰੀਦਦਾਰੀ ਹੁੰਦੀ ਹੈ ਉਹ ਅਕਾਲੀ ਦਲ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਦੀ ਫਸਲ ਦੀ ਖ਼ਰੀਦ ਨਹੀਂ ਹੋਵੇਗੀ ਜਾਂ ਕਿਸਾਨਾਂ ਨੂੰ ਐਮਐਸਪੀ ਸਹੀ ਨਹੀਂ ਮਿਲੇਗੀ ਤਾਂ ਸਭ ਤੋਂ ਪਹਿਲਾਂ ਅਕਾਲੀ ਦਲ ਅੱਗੇ ਹੋ ਕੇ ਕਿਸਾਨਾਂ ਲਈ ਆਪਣੀ ਅਵਾਜ਼ ਚੁੱਕੇਗਾ।