ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਿਆਨ ਸਿੰਘ ਨੇ ਕਿਹਾ ਕਿ ਮੋਰਚੇ ਨੇ ਸੰਗਰੂਰ, ਸ੍ਰੀ ਅਨੰਦਪੁਰ ਸਾਹਿਬ, ਬਠਿੰਡਾ ਅਤੇ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਲੋਕ ਸਭਾ ਚੋਣਾਂ 'ਚ ਉਤਰਿਆਂ ਬਰਗਾੜੀ ਮੋਰਚਾ, ਚਾਰ ਉਮੀਦਵਾਰ ਐਲਾਨੇ - candidates of bargari morcha
ਬਠਿੰਡਾ: ਬਗਰਾੜੀ ਇਨਸਾਫ ਮੋਰਚਾ ਨੇ ਸਿਆਸਤ ਵਿੱਚ ਕਦਮ ਰੱਖ ਲਿਆ ਹੈ। ਬਗਰਾੜੀ ਇਨਸਾਫ ਮੋਰਚਾ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕੀਤਾ ਹੈ। ਮੋਰਚੇ ਦੇ ਮੋਹਰੀ ਆਗੂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਉਮੀਦਵਾਰਾਂ ਦੇ ਨਾਂਅ ਐਲਾਨੇ।
ਧਿਆਨ ਸਿੰਘ ਮੰਡ
ਬਠਿੰਡਾ ਤੋਂ ਗੁਰਦੀਪ ਸਿੰਘ ,ਆਨੰਦਪੁਰ ਸਾਹਿਬ ਤੋਂ ਬਿਕਰਮਜੀਤ ਸਿੰਘ ਸੋਢੀ, ਖਡੂਰ ਸਾਹਿਬ ਤੋਂਭਾਈ ਮੋਹਕਮ ਸਿੰਘ ਚੋਣ ਲੜਨਗੇ। ਮੋਰਚੇ ਵੱਲੋਂ ਐਲਾਨੇ ਉਮੀਦਵਾਰਾਂ ਵਿੱਚ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਹਨ।
ਇਸ ਦੇ ਨਾਲ ਹੀ ਧਿਆਨ ਸਿੰਘ ਮੰਡ ਨੇ ਮੋਰਚੇ ਵੱਲੋਂ ਗਠਜੋੜ ਕੀਤੇ ਜਾਣ ਦੀਆਂ ਸੰਭਾਵਨਾਵਾਂ ਵੀ ਪ੍ਰਗਟਾਈਆਂ ਹਨ ਪਰ ਨਾਲ ਹੀ ਇਹ ਵੀ ਸਾਫ਼ ਕੀਤਾ ਕਿ ਕਾਂਗਰਸ ਅਤੇ ਅਕਾਲੀ-ਬੀਜੇਪੀ ਨਾਲ ਕਿਸੇ ਕਿਸਮ ਦਾ ਸਮਝੌਤਾ ਸੰਭਵ ਨਹੀਂ। ਅਜਿਹੇ ਵਿੱਚ ਮੋਰਚੇ ਦਾ ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਹੋਣ ਦੀ ਸੰਭਾਵਨਾ ਵਧੇਰੇ ਹੈ।