ਇਸ ਮੌਕੇ ਬੀਜੇਪੀ ਯੁਵਾ ਜ਼ਿਲ੍ਹਾ ਪ੍ਰਧਾਨ ਆਸ਼ੂਤੋਸ਼ ਤਿਵਾਰੀ ਨੇ ਕਿਹਾ ਕਿ ਇਹ ਪਾਕਿਸਤਾਨ ਦੀ ਸਭ ਤੋਂ ਕਾਇਰਾਨਾ ਹਰਕਤ ਹੈ ਜੋ ਅੱਤਵਾਦ ਨੂੰ ਪਨਾਹ ਦੇ ਰਿਹਾ ਹੈ। ਦੇਸ਼ ਦੀ ਸਰਕਾਰ ਨੂੰ ਮੁੜ ਤੋਂ ਸਰਜੀਕਲ ਸਟ੍ਰਾਈਕ ਕਰ ਕੇ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਦੇਸ਼ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ।
ਪੁਲਵਾਮਾ ਅੱਤਵਾਦੀ ਹਮਲਾ: ਬਠਿੰਡਾ 'ਚ ਸਾੜਿਆ ਗਿਆ ਪਾਕਿਸਤਾਨ ਦਾ ਝੰਡਾ - ਪੁਲਵਾਮਾ ਅੱਤਵਾਦੀ ਹਮਲਾ
ਬਠਿੰਡਾ: ਜੰਮੂ-ਕਸ਼ਮੀਰ 'ਚ ਭਾਰਤੀ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਲਗਭਗ 40 ਜਵਾਨ ਸ਼ਹੀਦ ਹੋ ਗਏ ਹਨ। ਦੇਸ਼ ਭਰ 'ਚ ਇਸ ਹਮਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਰੋਧ 'ਚ ਅੱਜ ਬਠਿੰਡਾ 'ਚ ਭਾਜਪਾ ਆਗੂਆਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਪਾਕਿਸਤਾਨ ਦਾ ਝੰਡਾ ਸਾੜਿਆ ਅਤੇ ਅੱਤਵਾਦ ਵਿਰੁੱਧ ਨਾਅਰੇਬਾਜ਼ੀ ਕੀਤੀ।
ਬਠਿੰਡਾ 'ਚ ਸਾੜਿਆ ਗਿਆ ਪਾਕਿਸਤਾਨ ਦਾ ਝੰਡਾ
ਉੱਥੇ ਹੀ ਬੀਜੇਪੀ ਵਰਕਰ ਅਸ਼ੋਕ ਕੁਮਾਰ ਨੇ ਪਾਕਿਸਤਾਨ ਦੀ ਹਰਕਤ ਨੂੰ ਕਾਇਰਾਨਾ ਦੱਸਿਆ। ਉਨ੍ਹਾਂ ਕਿਹਾ, "ਅਸੀਂ ਦੇਸ਼ ਦੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਨ੍ਹਾਂ ਨੇ ਜੋ ਪਹਿਲਾਂ ਸਰਜੀਕਲ ਸਟ੍ਰਾਈਕ ਕੀਤੀ ਸੀ ਉਹ ਮੁੜ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦੇ ਜਵਾਨਾਂ ਦਾ ਮਨੋਬਲ ਹੋਰ ਉੱਚਾ ਹੋ ਸਕੇ ਅਤੇ ਦੇਸ਼ ਵਾਸੀਆਂ ਨੂੰ ਸ਼ਹੀਦ ਹੋਏ ਜਵਾਨਾਂ ਦੇ ਬਦਲੇ ਦਾ ਅਹਿਸਾਸ ਹੋ ਸਕੇ।"