ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਜੇਪੀ ਵਰਕਰਾਂ ਨੂੰ ਸਿਰੋਪਾਓ ਪਾ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ, ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਹੁਣ ਤਕੜੇ ਹੋ ਜਾਓ ਕਿਉਂਕਿ 2019 ਦੀਆਂ ਲੋਕ ਸਭਾ ਚੋਣਾਂ ਨੂੰ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।
ਦੇਰੀ ਨਾਲ ਉਮੀਦਵਾਰ ਐਲਾਨਣ ਨਾਲ ਜਿੱਤ ਪੱਕੀ ਨਹੀਂ ਹੁੰਦੀ : ਮਨਪ੍ਰੀਤ ਬਾਦਲ
ਬਠਿੰਡਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀਆਂ ਵੱਲੋਂ ਉਮੀਦਵਾਰ ਦੇ ਕਿਸੇ ਵੀ ਐਲਾਨ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਮੁੱਦੇ ਉੱਤੇ ਜਵਾਬ ਦੇਣ ਤੋਂ ਇਨਕਾਰ ਕੀਤਾ ਹੈ।
ਮਨਪ੍ਰੀਤ ਬਾਦਲ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਅਕਾਲੀ ਨੇ ਹਾਲੇ ਤੱਕ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਨਹੀਂ ਕੀਤਾ।
ਪਰ ਕਾਂਗਰਸ ਪਾਰਟੀ ਦੇ ਵੱਲੋਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੈ ਜੋ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਕਾਫ਼ੀ ਮਿਹਨਤੀ ਅਤੇ ਚੰਗਾ ਬੋਲਣ ਵਾਲੇ ਇਨਸਾਨ ਹਨ।