ਬਠਿੰਡਾ : ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਸੰਕੇਤਕ ਧਰਨਾ ਦਿੱਤਾ ਗਿਆ। ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਏ.ਡੀ.ਸੀ. ਵਿਕਾਸ ਦੇ ਦਫ਼ਤਰ ਬਾਹਰ ਧਰਨੇ ਦੌਰਾਨ ਮਨਰੇਗਾ ਵਰਕਰ ਯੂਨੀਅਨ ਵੱਲੋਂ 26 ਫ਼ਰਵਰੀ ਨੂੰ ਮੋਹਾਲੀ ਵਿਖੇ ਵਿਕਾਸ ਭਵਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ।
ਇਸ ਦੌਰਾਨ ਮਨਰੇਗਾ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਮਗਨਰੇਗਾ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਬੈਠਕ ਹੋ ਚੁੱਕੀ ਹੈ ਪਰ ਹਰ ਵਾਰ ਲਾਰਾ ਹੀ ਸਾਬਤ ਹੋਇਆ ਹੈ ਮਨਰੇਗਾ ਵਰਕਰਜ਼ ਦੇ ਲਈ ਕੇਂਦਰ ਸਰਕਾਰ ਵੱਲੋਂ ਕੰਮ ਕਰਨ ਵਾਲੇ ਵਰਕਰਾਂ ਨੂੰ ਪੱਕਾ ਕਰਨ ਲਈ ਯੋਜਨਾ ਤਿਆਰ ਕੀਤੀ ਗਈ ਸੀ ਪਰ ਕੈਪਟਨ ਸਰਕਾਰ ਵੱਲੋਂ ਇਸ ਦੇ ਉੱਤੇ ਕੋਈ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਗਿਆ ।