ਬਠਿੰਡਾ: ਸ਼ਹਿਰ ਦੇ ਫਾਇਰ ਬ੍ਰਿਗੇਡ ਚੌਂਕ 'ਤੇ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਹਰਾ ਕੀਤਾ। ਇਸ ਦੀ ਮੁਜ਼ਹਰੇ ਦੀ ਅਗਵਾਈ ਬਠਿੰਡਾ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਰੁਣ ਵਧਾਵਨ ਨੇ ਕੀਤਾ।
ਦੱਸਣਯੋਗ ਹੈ ਕਿ ਇਹ ਰੋਸ ਪ੍ਰਦਸ਼ਰਨ ਡਿੱਗਦੀ ਆਰਥਿਕ ਹਾਲਤ ਨੂੰ ਮੱਧੇਨਜ਼ਰ ਰੱਖਦੇ ਹੋਏ ਕੀਤਾ । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਦੇਸ਼ 'ਚ ਦਿਨ-ਬ-ਦਿਨ ਬੇਰੁਜ਼ਗਾਰੀ ਵੱਧਦੀ ਜਾ ਰਹੀ ਹੈ। ਇਸ ਨਾਲ ਆਮ ਜਨਤਾ ਗਰੀਬੀ ਤੇ ਆਰਥਿਕ ਮੰਦੀ ਦਾ ਸ਼ਿਕਾਰ ਹੋ ਰਹੀ ਹੈ।
ਕਾਂਗਰਸ ਪਾਰਟੀ ਪ੍ਰਧਾਨ ਅਰੁਣ ਵਧਾਵਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀਆਂ ਲੋਕ ਮਾਰੂ ਨੀਤੀਆਂ ਸਾਬਤ ਹੋ ਰਹੀਆਂ ਹਨ। ਜਿਸ ਨਾਲ ਦੇਸ਼ ਦਾ ਵਿਕਾਸ ਨਹੀਂ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਜੀਡੀਪੀ ਦਾ ਪੱਧਰ ਨੀਚੇ ਡਿੱਗਦਾ ਜਾ ਰਿਹਾ ਹੈ। ਇਸ ਨਾਲ ਦੇਸ਼ ਦੀ ਕਰੰਸੀ ਦਾ ਮੁੱਲ ਡਾਲਰ ਅੱਗੇ ਘੱਟਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਮਾਨਸਾ 'ਚ ਕੀਤਾ ਪੰਜਾਬ ਰਾਜ ਖੇਡਾਂ ਦਾ ਅਗਾਜ਼
ਇਸ ਮੌਕੇ ਕਾਂਗਰਸ ਪਾਰਟੀ ਬਠਿੰਡਾ ਦੇ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਖਿਲਾਫ ਸਿਰਫ਼ ਕਾਂਗਰਸ ਪਾਰਟੀ ਹੀ ਨਹੀਂ, ਸਮੁੱਚੇ ਵਰਗ ਦਾ ਹੈ। ਅੱਜ ਪੁਰੇ ਦੇਸ਼ ਦੀ ਜਨਤਾ ਕੇਂਦਰ ਸਰਕਾਰ ਦੀ ਨੀਤੀਆਂ ਤੋਂ ਪ੍ਰੇਸ਼ਾਨ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਆਰਥਿਕ ਹਾਲਤ ਨਾਲ ਗਰੀਬ ਹੋ ਗਰੀਬ ਹੋ ਰਿਹਾ ਹੈ ਕੇਂਦਰ ਸਰਕਾਰ ਗਰੀਬ ਪਰਿਵਾਰਾਂ ਵੱਲ ਧਿਆਨ ਨਹੀਂ ਦੇ ਪਾ ਰਹੀ। ਜਦਕਿ ਸਰਕਾਰ ਨੂੰ ਗਰੀਬਾਂ ਦੇ ਹਿਤ 'ਚ ਕੰਮ ਨੂੰ ਕਰਨਾ ਚਾਹੀਦਾ ਹੈ।
ਕਾਂਗਰਸ ਪਾਰਟੀ ਪੰਜਾਬ ਦੇ ਸੈਕਟਰੀ ਰਾਜ ਨੰਬਰਦਾਰ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਗਾਂਧੀ ਪਰਿਵਾਰ ਦੀ ਸੁਰੱਖਿਆ ਨੂੰ ਵਾਪਿਸ ਨਹੀਂ ਲਗਾਇਆ ਤਾਂ ਇਹ ਰੋਸ ਪ੍ਰਦਰਸ਼ਨ ਉਨ੍ਹਾਂ ਵੱਲੋਂ ਲਗਾਤਾਰ ਜਾਰੀ ਰਹੇਗਾ ਅਤੇ ਇਸ ਦੇ ਲਈ ਭਾਵੇਂ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪਵੇ ਜਾਂ ਜੇਲ੍ਹਾਂ ਭਰਨੀਆਂ ਪੈਣ।