ਬਠਿੰਡਾ: ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਸਮੇਂ ਦੇ ਦੌਰਾਨ ਬਿਜਲੀ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਇਜਾਫ਼ਾ ਕੀਤਾ ਜਾ ਰਿਹਾ ਹੈ ਜਿਸ ਦਾ ਅਸਰ ਲੋਕਾਂ ਦੀਆਂ ਜੇਬਾਂ 'ਤੇ ਪੈ ਰਿਹਾ ਹੈ ਜਿਸ ਨੂੰ ਲੈ ਕੇ ਐਤਵਾਰ ਨੂੰ ਬਠਿੰਡਾ ਦੇ ਸਾਬਕਾ ਮਿਊਂਸੀਪਲ ਕੌਂਸਲਰ ਵਿਜੈ ਕੁਮਾਰ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਅਨੋਖੇ ਢੰਗ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਪਣੇ ਅਨੋਖੇ ਢੰਗ ਦੇ ਨਾਲ ਪ੍ਰਦਰਸ਼ਨ ਕੀਤੇ ਜਾਣ ਦੇ ਨਾਂ ਤੋਂ ਜਾਣੇ ਜਾਨ ਵਾਲੇ ਪ੍ਰਦਰਸ਼ਨਕਾਰੀ ਵਿਜੈ ਕੁਮਾਰ ਨੇ ਪੰਜਾਬ ਸਰਕਾਰ ਦੇ ਵਿਰੁੱਧ ਆਪਣੇ ਸਰੀਰ 'ਤੇ ਕੰਡਿਆਂ ਵਾਲੀ ਤਾਰ ਬੰਨ੍ਹ ਕੇ ਅਤੇ ਨਕਲੀ ਖੂਨ ਲਗਾ ਕੇ ਪੰਜਾਬ ਦੇ ਲੋਕਾਂ ਦੀ ਸਥਿਤੀ ਜ਼ਾਹਰ ਕੀਤੀ ਹੈ।
ਵਿਜੈ ਕੁਮਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜੋ ਆਪਣੇ ਕਾਰਜਕਾਲ ਸਮੇਂ ਦੌਰਾਨ ਬਿਜਲੀ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ ਜਿਸ ਨੇ ਪੰਜਾਬ ਵਾਸੀਆਂ ਦੀ ਇਹ ਸਥਿਤੀ ਬਣਾ ਦਿੱਤੀ ਹੈ ।
ਵਿਜੈ ਕੁਮਾਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਚਾਰ ਸੌ ਸਤਾਨਵੇਂ ਵਾਅਦੇ ਕੀਤੇ ਗਈ ਸੀ ਜੋ ਹੁਣ ਤੱਕ ਇੱਕ ਵੀ ਪੂਰਾ ਨਹੀਂ ਕੀਤਾ ਗਿਆ ਝੂਠ ਬੋਲ ਕੇ ਸੱਤਾ ਦੇ ਵਿੱਚ ਆਈ ਇਸ ਕਾਂਗਰਸ ਸਰਕਾਰ ਨੇ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਨਾ ਸ਼ੁਰੂ ਕਰ ਦਿੱਤਾ।
ਵਿਜੇ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਚਾਰ ਰੁਪਏ ਯੂਨਿਟ ਦੇਣ ਦਾ ਵਾਅਦਾ ਕੀਤਾ ਸੀ ਜਦੋਂ ਕਿ ਹੁਣ ਪੰਜਾਬ ਦੇ ਵਿੱਚ ਅੱਠ ਤੋਂ ਨੌ ਰੁਪਏ ਪ੍ਰਤੀ ਯੂਨਿਟ ਪੈ ਰਹੀ ਹੈ ਕੈਪਟਨ ਸਰਕਾਰ ਦੇ ਕਾਰਜਕਾਲ ਦੇ ਦੌਰਾਨ ਚੌਦਾਂ ਬਿੱਲ ਆ ਚੁੱਕੇ ਹਨ ਜਿਨ੍ਹਾਂ ਵਿੱਚ ਹਰ ਮਹੀਨੇ ਬਿਜਲੀ ਦੀਆਂ ਦਰਾਂ ਵਿੱਚ ਇਜ਼ਾਫ਼ਾ ਕੀਤਾ ਗਿਆ ਹੈ।
ਇਹ ਵੀ ਪੜੋ: ਥਾਈਲੈਂਡ: ਪੀਐਮ ਮੋਦੀ ਨੇ ਜਾਪਾਨ ਦੇ ਪੀਐਮ ਸ਼ਿੰਜ਼ੋ ਆਬੇ ਨਾਲ ਕੀਤੀ ਮੁਲਾਕਾਤ
ਇਸ ਦੇ ਨਾਲ ਵਿਜੇ ਨੇ ਕਿਹਾ ਕਿ ਜਦੋਂ ਕਿ ਦੂਜੇ ਪਾਸੇ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਪਰ ਇਸ ਮੁਫ਼ਤ ਬਿਜਲੀ ਦੇਣ ਤੋਂ ਉਨ੍ਹਾਂ ਨੂੰ ਕੋਈ ਇਤਰਾਜ ਨਹੀਂ ਹੈ ਸਗੋਂ ਸ਼ਹਿਰ ਵਾਸੀਆਂ ਦੇ ਲਈ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ।