ਬਠਿੰਡਾ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਰੋਹ ਦੀ ਅਗਵਾਈ ਬਠਿੰਡਾ ਦੇ ਡਿਪਟੀ ਕਮੀਸ਼ਨਰ ਬੀ ਸ੍ਰੀ ਨਿਵਾਸਨ ਨੇ ਕੀਤੀ। ਵਿਦਿਆਰਥੀਆਂ ਵੱਲੋਂ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਉੱਥੇ ਹੀ ਵਿਦਿਆਰਥੀਆਂ ਵੱਲੋਂ ਗਾਏ ਗਏ ਸ਼ਬਦ ਅਤੇ ਗੀਤ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ।
ਵਿੱਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਨਾਂ ਦੇ ਪੇਂਟਿੰਗ ਕਰਦੇ ਵਿਦਿਆਰਥੀ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧੀ ਉਸ ਵੱਲੋਂ ਬਣਾਈਆਂ ਗਈਆਂ ਤਸਵੀਰਾਂ ਸੁਲਤਾਨਪੁਰ ਲੋਧੀ 'ਚ ਵੀ ਲਗਾਈਆਂ ਗਈਆਂ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਕਦਮ ਵਿਦਿਆਰਥੀਆਂ ਲਈ ਲਾਭਕਾਰੀ ਹੈ ਅਤੇ ਇਸ ਸਮਾਗਮ ਨਾਲ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵੀ ਜਾਣਕਾਰੀ ਮਿਲੀ ਹੈ।