ਬਠਿੰਡਾ: ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕਰਨ ਲਈ ਯੂਥ ਕਾਂਗਰਸ ਦੇ ਵਰਕਰਾਂ ਨੇ ਬਠਿੰਡਾ ਰੋਡ 'ਤੇ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਹਾਲਾਂਕਿ ਪੁਲਿਸ ਵੱਲੋਂ ਬਾਦਲ ਪਰਿਵਾਰ ਦਾ ਰੂਟ ਬਦਲ ਦੇਣ ਕਾਰਨ ਯੂਥ ਕਾਂਗਰਸੀ ਵਰਕਰ ਬਾਦਲ ਪਰਿਵਾਰ ਨੂੰ ਕਾਲੇ ਝੰਡੇ ਦਿਖਾਉਣ ਵਿੱਚ ਸਫਲ ਨਹੀਂ ਹੋਏ।
ਤਲਵੰਡੀ ਸਾਬੋ ਪਹੁੰਚੇ ਸੁਖਬੀਰ ਤੇ ਹਰਸਿਮਰਤ ਬਾਦਲ ਦਾ ਕਾਂਗਰਸੀਆਂ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਵਿਰੋਧ - Agriculture Ordinance
ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕਰਨ ਲਈ ਯੂਥ ਕਾਂਗਰਸ ਦੇ ਵਰਕਰਾਂ ਨੇ ਬਠਿੰਡਾ ਰੋਡ 'ਤੇ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਅਸਤੀਫੇ ਨੂੰ ਛੋਟਾ ਜਿਹਾ ਅਸਤੀਫਾ ਦੱਸਦੇ ਹੋਏ ਅਕਾਲੀ ਦਲ ਨੂੰ ਕਿਸਾਨ ਵਿਰੋਧੀ ਦੱਸਦਿਆਂ ਭਾਜਪਾ ਨਾਲੋਂ ਗਠਜੋੜ ਤੋੜ੍ਹਨ ਦੀ ਸਲਾਹ ਦਿੱਤੀ।
ਪਰ ਜਦੋਂ ਪੱਤਰਕਾਰਾਂ ਨੇ ਕਾਂਗਰਸ ਪਾਰਟੀ ਦਾ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਨਾਲ ਗਠਜੋੜ ਹੋਣ ਅਤੇ ਸ਼ਿਵ ਸੈਨਾ ਵੱਲੋਂ ਆਰਡੀਨੈਂਸ ਦੀ ਹਮਾਇਤ ਕਰਨ 'ਤੇ ਉਸ ਨਾਲੋਂ ਕਾਂਗਰਸ ਵੱਲੋਂ ਨਾਤਾ ਤੋੜ੍ਹਨ ਬਾਰੇ ਸਵਾਲ ਪੁੱਛਿਆ ਤਾਂ ਕਾਂਗਰਸੀ ਲੀਡਰ ਉਲਝਣ ਵਿੱਚ ਪਿਆ ਦਿਖਾਈ ਦਿੱਤਾ। ਓਧਰ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ।