ਬਠਿੰਡਾ: ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਹੈ। ਪਰ ਬਠਿੰਡਾ ਦੀ ਸੁਰੱਖਿਆ ਦੇ ਅਲਰਟ ਦਾ ਕੋਈ ਵੀ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ। ਕਿਸੇ ਵੀ ਪਬਲਿਕ ਪਲੇਸ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਚੌਕਾਂ ਦੇ ਵਿੱਚ ਸੁਰੱਖਿਆ ਦਾ ਕੋਈ ਵੀ ਇੰਤਜ਼ਾਮ ਨਹੀਂ ਹੈ। ਇੱਥੇ ਤੱਕ ਕਿ ਆਜ਼ਾਦੀ ਦਿਵਸ ਮੌਕੇ 'ਤੇ ਵੀ ਸੁਰੱਖਿਆ ਦਾ ਪ੍ਰਬੰਧ ਨਹੀਂ ਸੀ।
ਬਠਿੰਡਾ ਹਾਈ ਅਲਰਟ: ਲੋਕਾਂ ਦੀ ਸੁਰੱਖਿਆ ਰੱਬ ਭਰੋਸੇ - ਹਾਈ ਅਲਰਟ
ਬਠਿੰਡਾ ਹਾਈ ਅਲਰਟ: ਬਠਿੰਡਾ ਦੇ ਕਈ ਚੌਕ-ਨਾਕੇ ਅਤੇ ਜਨਤਕ ਥਾਵਾਂ 'ਚ ਸੁਰੱਖਿਆ ਦਾ ਕੋਈ ਵੀ ਪ੍ਰਬੰਧ ਨਹੀਂ ਹੈ। ਜਿਸ ਨੂੰ ਲੈ ਕੇ ਲੋਕਾਂ ਨੇ ਪ੍ਰਸ਼ਾਸਨ ਉੱਤੇ ਸਵਾਲ ਖੜ੍ਹੇ ਕੀਤੇ ਹਨ।
ਫ਼ੋਟੋ
ਬਠਿੰਡਾ ਦੀ ਸੁਰੱਖਿਆ ਦੇ ਸਬੰਧ ਵਿੱਚ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਵੱਲੋਂ ਬੀਤੇ ਕੁੱਝ ਦਿਨ ਪਹਿਲਾਂ ਮੈਟਲ ਡਿਟੈਕਟਰ ਅਤੇ ਸੁਰੱਖਿਆ ਕਰਮੀ ਤਾਇਨਾਤ ਕਰਨ ਦੇ ਲਈ ਕਿਹਾ ਗਿਆ ਸੀ ਪਰ ਅਜਿਹਾ ਕੁਝ ਵੀ ਨਜ਼ਰ ਨਹੀਂ ਆਇਆ।
Last Updated : Aug 16, 2019, 1:11 PM IST