ਬਠਿੰਡਾ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਫਰਾਰ ਮੁਲਜ਼ਮਾਂ ਦੀ ਭਾਲ ਲਈ ਪੰਜਾਬ ਪੁਲਿਸ ਚੌਕਸ ਹੈ। ਇਸ ਸਬੰਧ ਵਿੱਚ ਬਠਿੰਡਾ ਵਿੱਚ ਪੁਲਿਸ ਦੇ ਨਾਲ ਅਰਧ ਸੈਨਿਕ ਬਲ ਦੀ ਇੱਕ ਕੰਪਨੀ ਵੀ ਤਾਇਨਾਤ ਕੀਤੀ ਗਈ ਹੈ। ਪੰਜਾਬ ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਵਾਰ ਦੀ ਸੰਭਾਵਨਾ ਵੀ ਬਰਕਰਾਰ ਹੈ। ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਹੋਈ ਹੈ।
ਸਿੱਧੂ ਮੂਸੇਵਾਲਾ ਕਤਲ ਤੋਂ ਬਠਿੰਡਾ ਹਾਈ ਅਲਰਟ ਬਠਿੰਡਾ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਵਿੱਚ ਨੀਮ ਫ਼ੌਜੀ ਬਲਾਂ ਅਤੇ ਪੁਲਿਸ ਮੁਲਾਜ਼ਮਾਂ ਵੱਲੋਂ ਵਾਹਨਾਂ ਦੀ ਆਵਾਜਾਈ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਹਰ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬਠਿੰਡਾ ਦੇ ਹਾਜੀ ਰਤਨ ਚੌਕ 'ਤੇ ਵਿਸ਼ੇਸ਼ ਬਲ ਤਾਇਨਾਤ ਕੀਤੇ ਗਏ ਹਨ।
ਸਿਵਲ ਹਸਪਤਾਲ ਚੌਕੀ ਦੇ ਏਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਠਿੰਡਾ ਵਿੱਚ ਵਿਸ਼ੇਸ਼ ਬਲ ਤਾਇਨਾਤ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਉਣ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜੇਕਰ ਕੋਈ ਸ਼ੱਕੀ ਵਿਅਕਤੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿੱਧੂ ਮੂਸੇਵਾਲਾ ਕਤਲ ਤੋਂ ਬਠਿੰਡਾ ਹਾਈ ਅਲਰਟ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਘੱਲੂਘਾਰਾ ਦਿਵਸ ਨੂੰ ਲੈ ਕੇ ਪੰਜਾਬ 'ਚ ਪੁਲਿਸ ਚੌਕਸ ਸੀ। ਹੁਣ ਉਹ ਸ਼ਾਂਤਮਈ ਢੰਗ ਨਾਲ ਸੁਲਝ ਜਾਣ ਤੋਂ ਬਾਅਦ ਹੁਣ ਪੁਲਿਸ ਦਾ ਪੂਰਾ ਧਿਆਨ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ 'ਤੇ ਹੈ। ਇਸ ਦੇ ਨਾਲ ਹੀ ਪੁਲਿਸ ਪੰਜਾਬ 'ਚ ਸਰਗਰਮ ਵੱਖ-ਵੱਖ ਅਪਰਾਧੀਆਂ ਦੇ ਗਰੋਹ ਨਾਲ ਜੁੜੇ ਬਦਮਾਸ਼ਾਂ 'ਤੇ ਵੀ ਨਜ਼ਰ ਰੱਖ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ ਦੀ 7 ਸਾਲਾ ਸਾਨਵੀ ਸੂਦ ਨੇ ਮਾਊਂਟ ਐਵਰੈਸਟ ਦੇ ਬੇਸ ਕੈਂਪ ’ਤੇ ਲਹਿਰਾਇਆ ਝੰਡਾ, ਰਚਿਆ ਇਤਿਹਾਸ