ਬਠਿੰਡਾ: ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਉਣ ਲਈ ਦੇਸ਼ ਦੇ ਵਿੱਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਹੋ ਚੁੱਕੀ ਹੈ। ਦੇਸ਼ ਦੇ ਵਿੱਚ ਬਣੀ ਕੋਰੋਨਾ ਵੈਕਸੀਨ ਹੁਣ ਸ਼ੁਰੂਆਤੀ ਤੌਰ 'ਤੇ ਕੋਰੋਨਾ ਵਾਰੀਅਰਜ਼ ਲਈ ਮੁਹੱਈਆ ਕਰਵਾਈ ਜਾ ਰਹੀ ਹੈ।
ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਲੱਗਣ ਵਾਲੀ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਆਪ ਨੂੰ ਲਗਵਾ ਕੇ ਕੀਤੀ ਗਈ। ਇਸ ਤੋਂ ਬਾਅਦ ਬਠਿੰਡਾ ਰੇਂਜ ਦੇ ਆਈਜੀ ਜਸਕਰਨ ਸਿੰਘ ਅਤੇ ਐਸਐਸਪੀ ਭੁਪਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਲਗਵਾ ਕੇ ਪਹਿਲਕਦਮੀ ਕੀਤੀ ਗਈ।
ਬਠਿੰਡਾ: ਆਈਜੀ ਤੇ ਐਸਐਸਪੀ ਨੇ ਲਗਵਾਈ ਕੋਰੋਨਾ ਵੈਕਸੀਨ ਇਸ ਮੌਕੇ ਆਈਜੀ ਜਸਕਰਨ ਸਿੰਘ ਨੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ 'ਚ ਪਹੁੰਚ ਕੇ ਕੋਰੋਨਾ ਵੈਕਸੀਨ ਲਗਵਾਈ ਹੈ, ਜੋ ਬਿਲਕੁਲ ਸੁਰੱਖਿਅਤ ਹੈ। ਪੁਲਿਸ ਕਰਮੀਆਂ ਨੂੰ ਵੀ ਇਹ ਕੋਰੋਨਾ ਵੈਕਸੀਨ ਲਗਵਾਈ ਜਾਵੇਗੀ।
ਆਈਜੀ ਜਸਕਰਨ ਸਿੰਘ ਨੇ ਸਰਕਾਰੀ ਸਿਵਲ ਹਸਪਤਾਲ ਦੇ ਸਟਾਫ਼ ਜੋ ਕੋਰੋਨਾ ਮਹਾਂਮਾਰੀ ਸਮੇਂ ਡਿਊਟੀ ਕੀਤੀਆਂ ਅਤੇ ਹੁਣ ਕੋਰੋਨਾ ਵੈਕਸੀਨ ਲਗਵਾ ਕੇ ਦੇਸ਼ ਨੂੰ ਕੋਰੋਨਾ ਮੁਕਤ ਬਣਾਉਣ ਲਈ ਕਿਰਦਾਰ ਅਦਾ ਕਰ ਰਹੇ ਹਨ। ਇਸ ਲਈ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਸਟਾਫ਼ ਦਾ ਧੰਨਵਾਦ ਕੀਤਾ।