ਬਠਿੰਡਾ: 'ਜਨਤਾ ਕਰਫਿਊ' ਨੂੰ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ, ਸ਼ਹਿਰ ਦੇ ਹੋਟਲ ਤੋਂ ਲੈ ਕੇ ਸਾਰੀਆਂ ਦੁਕਾਨਾਂ ਬੰਦ ਨਜ਼ਰ ਆਈਆਂ। ਬਠਿੰਡਾ ਪੁਲਿਸ ਵੱਲੋਂ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਉੱਤੇ ਨਾਕੇਬੰਦੀ ਕੀਤੀ ਹੋਈ ਸੀ ਅਤੇ ਹਰ ਆਉਣ ਜਾਣ ਵਾਲੀ ਗੱਡੀ ਦੀ ਜਾਂਚ ਕੀਤੀ ਜਾ ਰਹੀ ਸੀ।
ਬਠਿੰਡਾ ਲੌਕਡਾਉਨ: ਪੁਲਿਸ ਵੱਲੋਂ ਲਾਏ ਨਾਕਿਆਂ 'ਤੇ ਲੋਕਾਂ ਨੂੰ ਵੰਡੇ ਸੈਨੇਟਾਈਜ਼ਰ - senetizer distributed to all at police naka
ਜਨਤਾ ਕਰਫ਼ਿਊ ਦੌਰਾਨ ਜਿੱਥੇ ਬਠਿੰਡਾ ਵਿੱਚ ਲੌਕਡਾਉਨ ਰਿਹਾ, ਉੱਥੇ ਹੀ ਪੁਲਿਸ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਬਾਹਰੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਸੈਨੇਟਾਈਜ਼ਰ ਵੰਡੇ।
ਸਬ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਆਈਟੀਆਈ ਪੁੱਲ ਉੱਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਅਤੇ ਡੱਬਵਾਲੀ ਅਤੇ ਮਾਨਸਾ ਵੱਲੋਂ ਆ ਰਹੀ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨਾਕੇ ਉੱਤੇ ਸ਼ਹਿਰ ਦੀ ਸਮਾਜ ਸੇਵੀ ਸੰਸਥਾਵਾਂ ਵੀ ਮੌਜੂਦ ਸਨ।
ਸਮਾਜ ਸੇਵੀ ਗੁਰਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਦੀ ਮਦਦ ਨਾਲ ਸੈਨੇਟਾਈਜ਼ਰ ਮੁਫ਼ਤ ਵਿੱਚ ਵਾਹਨ ਚਾਲਕਾਂ ਨੂੰ ਵੰਡੇ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ। ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਸ਼ਹਿਰ ਵਾਸੀਆਂ ਨੂੰ ਘਰ ਤੋਂ ਬਾਹਰ ਨਾ ਜਾਣ ਦੀ ਅਪੀਲ ਕਰ ਰਹੀ ਸੀ ਉੱਥੇ ਸ਼ਹਿਰ ਵਿੱਚ ਘੁੰਮ ਰਹੇ ਲੋਕਾਂ ਨੂੰ ਘਰ ਵਾਪਸ ਜਾਣ ਦੀ ਗੱਲ ਆਖ ਦੀ ਨਜ਼ਰ ਆਈ। ਪੁਲਿਸ ਦੇ ਸਾਰੇ ਉੱਚ-ਅਧਿਕਾਰੀ ਵੀ ਪੂਰੇ ਜ਼ਿਲ੍ਹੇ ਵਿੱਚ ਆਪਣੇ-ਆਪਣੇ ਇਲਾਕਿਆਂ ਵਿੱਚ ਗਸ਼ਤ ਕਰ ਰਹੇ ਸਨ। ਸਬ ਇੰਸਪੈਕਟਰ ਅਮਰੀਕ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀ ਹੈ ਅਤੇ ਸ਼ਹਿਰ ਵਾਸੀ ਜਨਤਾ ਕਰਫਿਊ ਨੂੰ ਪੂਰਾ ਸਹਿਯੋਗ ਦੇ ਰਹੇ ਹਨ।