ਬਠਿੰਡਾ:ਜ਼ਿਲ੍ਹਾ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਰਾਜਿੰਦਰ ਸਿੰਘ ਨੇਗੀ ਵੱਲੋਂ ਆਪਣੇ ਸੀਨੀਅਰ ਤੋਂ ਤੰਗ ਆ ਕੇ ਖੌਫਨਾਕ ਕਦਮ ਚੁੱਕਿਆ ਗਿਆ ਹੈ। ਸੈਨੇਟਰੀ ਇੰਸਪੈਕਟਰ ਵੱਲੋਂ ਨਗਰ ਨਿਗਮ ਦਫ਼ਤਰ ਵਿੱਚ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕੀਤਾ ਗਿਆ ਹੈ। ਇਸਦੇ ਨਾਲ ਉਸ ਵੱਲੋਂ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਆਪਣੀ ਮੌਤ ਦੇ ਲਈ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ।
ਰਾਜਿੰਦਰ ਸਿੰਘ ਵੱਲੋਂ ਵੀਡੀਓ ਬਣਾਉਂਦਿਆਂ ਕਿਹਾ ਗਿਆ ਹੈ ਕਿ ਉਸ ਨੂੰ ਡਿਊਟੀ ਤੇ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀ ਵੱਲੋਂ ਉਸ ਦੀਆਂ ਸ਼ਿਕਾਇਤ ਲਗਾਈਆਂ ਗਈਆਂ ਸਨ। ਇਸ ਦੌਰਾਨ ਉਸ ਵੱਲੋਂ ਆਪਣੇ ਬੱਚਿਆਂ ਤੋਂ ਮੁਆਫੀ ਵੀ ਮੰਗੀ ਗਈ ਹੈ ਕਿਹਾ ਗਿਆ ਹੈ ਕਿ ਉਸ ਨੂੰ ਖੁਦਕੁਸ਼ੀ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਨਗਰ ਨਿਗਮ ਦੇ ਅਫਸਰ ਸੰਦੀਪ ਕਟਾਰੀਆ ਵੱਲੋਂ ਉਸ ਖ਼ਿਲਾਫ਼ ਸ਼ਿਕਾਇਤਾਂ ਦੇ ਨਾਲ-ਨਾਲ ਉਸਨੂੰ ਨੌਕਰੀ ਤੋਂ ਕੱਢਣ ਦੀ ਵੀ ਧਮਕੀ ਦਿੱਤੀ ਗਈ ਸੀ।
ਇਸਦੇ ਨਾਲ ਹੀ ਉਸ ਵੱਲੋਂ ਆਪਣੇ ਨਾਲ ਦੇ ਹੋਰ ਅਫਸਰਾਂ ਤੋਂ ਵੀ ਮੁਆਫੀ ਮੰਗੀ ਹੈ ਅਤੇ ਕਿਹਾ ਹੈ ਕਿ ਜੇ ਉਸ ਵੱਲੋਂ ਕੋਈ ਗਲਤੀ ਹੋਈ ਹੋਵੇ ਤਾਂ ਉਸ ਨੂੰ ਮੁਆਫ ਕਰ ਦੇਣਾ ਕਿਉਂਕਿ ਸੰਦੀਪ ਕਟਾਰੀਆ ਉਸਦੀ ਹਰ ਥਾਂ ਉੱਤੇ ਸ਼ਿਕਾਇਤ ਕਰ ਰਿਹਾ ਹੈ। ਇਸ ਮੌਕੇ ਉਸ ਵੱਲੋਂ ਆਪਣੇ ਬੱਚਿਆਂ ਦਾ ਧਿਆਨ ਰੱਖਣ ਦੀ ਗੱਲ ਕਹੀ ਗਈ ਹੈ। ਇਸ ਤੋਂ ਬਾਅਦ ਉਸ ਵੱਲੋਂ ਲਾਈਵ ਹੀ ਸਲਫਾਸ ਦੀ ਗੋਲੀ ਨਿਗਲ ਕੇ ਖੁਦਕੁਸ਼ੀ ਕੀਤੀ ਗਈ ਹੈ।