ਬਠਿੰਡਾ:ਟਿੱਬਿਆਂ ‘ਤੇ ਵਸਿਆ ਵਿਰਾਸਤੀ ਸ਼ਹਿਰ ਬਠਿੰਡਾ ਪਿਛਲੇ ਕਈ ਦਹਾਕਿਆਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਮੌਨਸੂਨ(monsoon) ਸ਼ੁਰੂ ਹੋਣ ਤੋਂ ਪਹਿਲਾਂ ਨਗਰ ਨਿਗਮ ਬਠਿੰਡਾ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਤਿਆਰੀਆਂ((preparations)) ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ(( Municipal Corporation ) ) ਬਠਿੰਡਾ ਦੀ ਮੇਅਰ ਰਮਨ ਗੋਇਲ ਨੇ ਦੱਸਿਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਲੱਗੀਆਂ ਪਾਣੀ ਦੀਆਂ ਮੋਟਰਾਂ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਸ਼ਹਿਰ ਨੂੰ ਅੱਠ ਜ਼ੋਨਾਂ ਵਿੱਚ ਵੰਡ ਕੇ ਨਾਲੀਆਂ ਅਤੇ ਜਾਲੀਆਂ ਦੀ ਸਫ਼ਾਈ ਦਾ ਪ੍ਰਬੰਧ ਵੱਖ ਵੱਖ ਠੇਕੇਦਾਰਾਂ ਨੂੰ ਦਿੱਤਾ ਗਿਆ ਹੈ ।
monsoon news :ਮਾਨਸੂਨ ਨੂੰ ਲੈਕੇ ਨਗਰ ਨਿਗਮ ਬਠਿੰਡਾ ਵਲੋਂ ਜੰਗੀ ਪੱਧਰ ‘ਤੇ ਤਿਆਰੀਆਂ ਸ਼ੁਰੂ - ਪਾਣੀ ਦੀ ਨਿਕਾਸੀ
ਮਾਨਸੂਨ(monsoon) ਨੂੰ ਲੈ ਕੇ ਨਗਰ ਨਿਗਮ( Municipal Corporation ) ਬਠਿੰਡਾ ਵਲੋਂ ਜੰਗੀ ਪੱਧਰ ਤੇ ਤਿਆਰੀਆਂ(preparations) ਸ਼ੁਰੂ ਕਰ ਦਿੱਤੀਆਂ ਗਈਆਂ ਹਨ ਇਸਦੇ ਚੱਲਦੇ ਹੀ ਸ਼ਹਿਰ ਨੂੰ ਅੱਠ ਜ਼ੋਨਾਂ ਵਿੱਚ ਵੰਡ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਨੂੰ ਇਕੱਠਾ ਕਰਨ ਲਈ ਸ਼ਹਿਰ ਵਿਚ ਚਾਰ ਟੋਭੇ ਬਣਾਏ ਗਏ ਹਨ ਜਿਨ੍ਹਾਂ ਨੂੰ ਪਹਿਲਾਂ ਹੀ ਸੁੱਕਾ ਦਿੱਤਾ ਗਿਆ ਹੈ ਤਾਂ ਜੋ ਬਰਸਾਤੀ ਪਾਣੀ ਇਨ੍ਹਾਂ ਵਿੱਚ ਇਕੱਠਾ ਕੀਤਾ ਜਾ ਸਕੇ ।ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨਾਲ ਪਾਵਰ ਹਾਊਸ ਰੋਡ ਜੋ ਟੋਭੇ ਦਾ ਰੂਪ ਧਾਰਨ ਕਰ ਜਾਂਦੀ ਸੀ ਤੇ ਪਾਣੀ ਦੀ ਨਿਕਾਸੀ ਲਈ ਛੱਤੀ ਇੰਚੀ ਪਾਈਪ ਸਲੱਜ ਕੈਰੀਅਰ ਤੱਕ ਪਾਈ ਜਾ ਰਹੀ ਹੈ ਜਿਸ ਵਿੱਚੋਂ ਕੁਝ ਹਿੱਸਾ ਰੇਲਵੇ ਦੀ ਜਗਾ ਵਿੱਚੋਂ ਆਉਂਦਾ ਹੈ ਜਿਸ ਦੀ ਅਪਰੂਵਲ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੌਨਸੂਨ ਵਿੱਚ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਿਛਲੇ ਕਈ ਸਾਲਾਂ ਤੋਂ ਬਠਿੰਡਾ ਸ਼ਹਿਰ ਸਫ਼ਾਈ ਵਿਚ ਨੰਬਰ ਵਨ ਆ ਰਿਹਾ ਹੈ ਇਸ ਨੂੰ ਨੰਬਰ ਵਨ ਬਣਾਈ ਰੱਖਣ ਲਈ ਸ਼ਹਿਰ ਵਾਸੀ ਨਗਰ ਨਿਗਮ ਦਾ ਸਹਿਯੋਗ ਦੇਣ।
ਇਹ ਵੀ ਪੜ੍ਹੋ:ਅੱਜ ਮਾਸੂਮ ਬੱਚਿਆਂ ਦੇ ਦੁੱਖਾਂ ਦਾ ਅੰਤਰਰਾਸ਼ਟਰੀ ਦਿਵਸ, ਜਾਣੋ ਉਦੇਸ਼