ਬਠਿੰਡਾ: ਸੀਆਈਏ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 2 ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨੂੰ ਮਾਣਯੋਗ ਅਦਾਲਤ ਤੋਂ ਇੱਕ ਦਿਨ ਦੀ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਸੀਆਈਏ ਟੂ ਸਟਾਫ਼ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਦਰਸ਼ਨ ਸਿੰਘ ਨੂੰ 2 ਕਿੱਲੋ ਅਫ਼ੀਮ ਦੇ ਨਾਲ ਕਾਬੂ ਕੀਤਾ ਹੈ, ਜੋ ਕਿ ਤਲਵੰਡੀ ਸਾਬੋ ਦੇ ਪਿੰਡ ਸਿੰਗੋ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦਰਸ਼ਨ ਸਿੰਘ ਦੇ ਉੱਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮੁਕੱਦਮੇ ਦਰਜ ਹਨ ਅਤੇ ਹੁਣ ਫਿਰ ਉਸ ਨੂੰ 2 ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।