ਬਠਿੰਡਾ: ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਆਏ ਦਿਨ ਕਿਸੇ ਨਾ ਕਿਸੇ ਗੈਂਗ ਦੇ ਗੁਰਗੇ ਜਾਂ ਸ਼ਰਰਤੀ ਅਨਸਰ ਪੁਲਿਸ ਦੀ ਗ੍ਰਿਫ਼ਤ 'ਚ ਆਉਂਦੇ ਹਨ। ਅੱਜ ਇਸੇ ਕੜੀ ਤਹਿਤ ਬਠਿੰਡਾ ਪੁਲਿਸ ਨੂੰ ਉਦੋਂ ਵੱਡੀ ਕਾਮਯਾਬੀ ਮਿਲੀ ਜਦੋਂ ਗੈਂਗਸਟਰ ਗੋਲਡੀ ਬਰਾੜ ਦੇ 3 ਗੁਰਗੇ ਅਸਲੇ ਸਣੇ ਕਾਬੂ ਕੀਤੇ ਗਏ।
Three henchmen of Goldie Brar arrested: ਗੋਲਡੀ ਬਰਾੜ ਦੇ ਤਿੰਨ ਗੁਰਗੇ ਬਠਿੰਡਾ ਪੁਲਿਸ ਨੇ ਕੀਤੇ ਗ੍ਰਿਫਤਾਰ - ਕਾਰੋਬਾਰੀ ਤੋਂ 1ਕਰੋੜ ਦੀ ਫਰੌਤੀ ਮੰਗੀ
ਆਏ ਦਿਨ ਪੰਜਾਬ ਪੁਲਿਸ ਨੂੰ ਕੋਈ ਨਾ ਕੋਈ ਕਾਮਯਾਬੀ ਜ਼ਰੂਰ ਮਿਲਦੀ ਹੈ। ਜਿਸ ਨਾਲ ਕਈ ਵੱਡੀਆਂ ਵਾਰਦਾਤਾਂ ਹੋਣ ਤੋਂ ਰੋਕੀਆਂ ਜਾਂਦੀ ਹਨ। ਅਜਿਹਾ ਹੀ ਹੁਣ ਬਠਿੰਡਾ ਪੁਲਿਸ ਨੇ ਕੀਤਾ ਹੈ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ...
Published : Oct 14, 2023, 8:32 PM IST
ਕਿਵੇਂ ਹੋਈ ਗ੍ਰਿਫ਼ਤਾਰੀ: ਬਠਿੰਡਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਗੋਲਡੀ ਬਰਾੜ ਦੇ ਗੁਰਗਿਆਂ ਵੱਲੋਂ ਇੱਕ ਕਰੋੜ ਦੀ ਫਰੌਤੀ ਦੀ ਮੰਗ ਕੀਤੀ । ਜਿਸ ਦੀ ਸੂਚਨਾ ਕਾਰੋਬਾਰੀ ਵੱਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਸਕਾਰਪੀਓ ਗੱਡੀ ਅਤੇ ਅਸਲੇ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਬਠਿੰਡਾ ਦੇ ਇੱਕ ਨਾਮੀ ਕਾਰੋਬਾਰੀ ਜਿਸ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਹੈ ਅਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਕਾਰੋਬਾਰੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਨ ਉਪਰੰਤ ਸੀਆਈਏ ਸਟਾਫ ਅਤੇ ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਉਂਦੇ ਹੋਏ ਥਾਣਾ ਕੈਂਟ ਨੇੜੇ ਰਿੰਗ ਰੋਡ ਤੋਂ ਸਕਾਰਪੀਓ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ।
- Two terrorists of LTE arrested: ਪੰਜਾਬ ਨੂੰ ਤਿਉਹਾਰਾਂ ਦੇ ਸੀਜਨ ਦੌਰਾਨ ਦਹਿਲਾਉਣ ਦੀ ਸਾਜ਼ਿਸ਼ ਨਕਾਮ, ਲਸ਼ਕਰ ਦੇ ਦੋ ਅੱਤਵਾਦੀ ਗ੍ਰਿਫ਼ਤਾਰ, ਭਾਰੀ ਵਿਸਫੋਟਕ ਅਤੇ ਅਸਲਾ ਬਰਾਮਦ
- Three youths injured due to gunshots: ਵਾਲਮਿਕੀ ਸਮਾਜ ਦੇ ਲੋਕਾਂ ਉੱਤੇ ਸ਼ਰਾਬ ਦੇ ਠੇਕੇਦਾਰਾਂ ਨੇ ਕੀਤੀ ਫਾਇਰਿੰਗ, ਤਿੰਨ ਜ਼ਖ਼ਮੀ
- Sheller Owners on Strike: ਝੋਨੇ ਦੇ ਸੀਜਨ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ 6 ਹਜ਼ਾਰ ਸ਼ੈਲਰ ਮਾਲਕ ਗਏ ਹੜਤਾਲ 'ਤੇ, ਕੇਂਦਰ ਦੀਆਂ ਸ਼ਰਤਾਂ ਤੋਂ ਹਨ ਨਰਾਜ਼
ਕੀ-ਕੀ ਬਰਾਮਦ ਹੋਇਆ:ਇਹਨਾਂ ਨੌਜਵਾਨਾਂ ਕੋਲੋਂ ਪੁਲਿਸ ਨੂੰ 32 ਬੋਰ ਪਿਸਟਲ ਅਤੇ ਕਾਰਤੂਸ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਤਿੰਨੇ ਨੌਜਵਾਨ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਇਸ ਤੋਂ ਪਹਿਲਾਂ ਇਹਨਾਂ ਵੱਲੋਂ ਫਰੀਦਕੋਟ ਦੇ ਸ਼ਰਾਬ ਕਾਰੋਬਾਰੀ ਤੋਂ ਵੀ ਫਰੌਤੀ ਮੰਗੀ ਗਈ ਸੀ ਅਤੇ ਫਰੋਤੀ ਨਾ ਦੇਣ ਦੀ ਸੂਰਤ ਵਿੱਚ ਉਸਦੇ ਸ਼ਰਾਬ ਦੇ ਠੇਕਿਆਂ 'ਤੇ ਬੋਤਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਐਸ. ਐਸ. ਪੀ ਬਠਿੰਡਾ ਨੇ ਦੱਸਿਆ ਕਿ ਪੁਲਿਸ ਵੱਲੋਂ ਫਿਲਹਾਲ ਇਸ ਮਾਮਲੇ ਸਬੰਧੀ ਗ੍ਰਿਫਤਾਰ ਨੌਜਵਾਨਾਂ ਤੋਂ ਪੁੱਛਕਿੱਛ ਕੀਤੀ ਜਾ ਰਹੀ ਹੈ ਅਤੇ ਇਹ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਇਹਨਾਂ ਵੱਲੋਂ ਹੁਣ ਤੱਕ ਕਿੰਨੇ ਕੁ ਲੋਕਾਂ ਤੋਂ ਫਰੌਤੀ ਦੀ ਮੰਗ ਕੀਤੀ ਗਈ ਹੈ। ਗ੍ਰਿਫਤਾਰ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਹ ਤਿੰਨੇ ਨੌਜਵਾਨ ਵਿੱਕੀ ਵਾਸੀ ਕੋਟਕਪੂਰਾ ਜੋ ਇਸ ਸਮੇਂ ਮਲੇਸ਼ੀਆ ਵਿੱਚ ਰਹਿ ਰਿਹਾ ਹੈ, ਉਸ ਰਾਹੀਂ ਗੋਲਡੀ ਬਰਾੜ ਦੇ ਸੰਪਰਕ ਵਿੱਚ ਆਏ ਸਨ ਅਤੇ ਗੋਲਡੀ ਬਰਾੜ ਲਈ ਫਰੋਤੀਆਂ ਇਕੱਠੀਆਂ ਕਰਨ ਦਾ ਕੰਮ ਕਰਦੇ ਸਨ।