ਪੰਜਾਬ

punjab

ETV Bharat / state

ਮਾਂ ਦਾ ਕਤਲ ਕਰਨ ਵਾਲੇ ਪੁੱਤ ਸਮੇਤ ਉਸ ਦੇ ਸਾਥੀ ਗ੍ਰਿਫ਼ਤਾਰ - ਬਠਿੰਡਾ ਪੁਲਿਸ

ਨਾਜਾਇਜ਼ ਸਬੰਧ ਦੇ ਸ਼ੱਕ 'ਚ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਮਾਂ ਦਾ ਕਤਲ ਕਰਨ ਵਾਲੇ ਪੁੱਤਰ ਨੂੰ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਵਿਚੋ ਇੱਕ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ।

ਮਾਂ ਦਾ ਕਤਲ ਕਰਨ ਵਾਲੇ ਪੁੱਤ ਸਮੇਤ ਉਸ ਦੇ ਸਾਥੀ ਗ੍ਰਿਫਤਾਰ

By

Published : Aug 21, 2019, 12:02 AM IST

ਬਠਿੰਡਾ: ਪਿੰਡ ਕੋਟਗੁਰੂ ਵਿੱਚ ਪਿਛਲੇ ਦਿਨੀ ਭੇਦਭਰੇ ਹਾਲਾਤਾਂ 'ਚ ਹੋਈ ਮਹਿਲਾ ਦੀ ਕਤਲ ਦੇ 3 ਦਿਨਾਂ ਬਾਅਦ ਬਠਿੰਡਾ ਪੁਲਿਸ ਨੇ ਦੋਸ਼ੀ ਪੁੱਤ ਸਣੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮਾਂ ਦਾ ਕਤਲ ਕਰਨ ਵਾਲੇ ਪੁੱਤ ਸਮੇਤ ਉਸ ਦੇ ਸਾਥੀ ਗ੍ਰਿਫਤਾਰ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਠਿੰਡਾ ਦੇ ਐੱਸਐੱਸਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਨੇ ਇਸ ਮਾਮਲੇ ਨੂੰ ਸਿਰਫ਼ ਤਿੰਨ ਦਿਨਾਂ ਦੇ ਵਿੱਚ ਸੁਲਝਾ ਲਿਆ ਹੈ ਜਿਸ ਵਿੱਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇੱਕ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੁਖਪਾਲ ਕੌਰ ਦਾ ਕਤਲ ਕਰਨ ਵਾਲਾ ਉਸ ਦਾ ਪੁੱਤਰ ਜਸਵੀਰ ਸਿੰਘ ਹੈ। ਜਿਸ ਨੂੰ ਸ਼ੱਕ ਸੀ ਕਿ ਉਸ ਦੀ ਮਾਂ ਦਾ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਹੈ। ਇਸ ਸ਼ੱਕ ਦੇ ਆਧਾਰ 'ਤੇ ਉਸ ਨੇ ਆਪਣੇ ਸਾਥੀਆਂ ਜਗਤਾਰ ਸਿੰਘ, ਮੰਗਤ ਸਿੰਘ ਅਤੇ ਜੋਗਿੰਦਰ ਸਿੰਘ ਨਾਲ ਮਿਲ ਕੇ ਆਪਣੀ ਮਾਂ ਦੇ ਸਿਰ ਵਿੱਚ ਘੋਟਣਾ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਜਸਵੀਰ ਸਿੰਘ ਜੋ ਆਪਣੀ ਮਾਂ ਨਾਲ ਲੜ ਕੇ ਅੱਠ ਸਾਲ ਪਹਿਲਾਂ ਪਿੰਡ ਕੋਟਗੁਰੂ ਛੱਡ ਕੇ ਫਰੀਦਕੋਟ ਬਾਬਲ ਕਲਾਂ ਵਿੱਚ ਗੁਰਦੁਆਰਾ ਕੌਲਸਰ ਸਾਹਿਬ ਨਿਆਮੀਵਾਲਾ ਦੇ ਵਿੱਚ ਸੇਵਾ ਨਿਭਾ ਰਿਹਾ ਸੀ। ਜਿਸ ਦੇ ਉੱਪਰ ਪਹਿਲਾਂ ਵੀ ਹੱਤਿਆ ਦਾ ਮੁਕੱਦਮਾ ਦਰਜ ਸੀ ਅਤੇ ਉਹ ਜ਼ਮਾਨਤ 'ਤੇ ਬਾਹਰ ਆਇਆ ਸੀ।

ABOUT THE AUTHOR

...view details