ਬਠਿੰਡਾ: ਜ਼ਿਲ੍ਹੇ 'ਚ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਦੋ ਦੇਸੀ ਰਿਵਾਲਵਰ ਅਤੇ ਇੱਕ ਗੱਡੀ ਸਣੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਦੋ ਹੋਰ ਦੋਸ਼ੀ ਫਰਾਰ ਹਨ ਜਿਨ੍ਹਾਂ ਦੀ ਭਾਲ ਅਜੇ ਜਾਰੀ ਹੈ।
ਬਠਿੰਡਾ ਦੇ ਐੱਸਪੀਡੀ ਬਲਰਾਜ ਸਿੰਘ ਵੱਲੋਂ ਇਕ ਪ੍ਰੈੱਸ ਕਾਨਫਰੰਸ ਬੁਲਾਈ ਗਈ ਜਿਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਠਿੰਡਾ ਦੇ ਰਾਮਾ ਮੰਡੀ 'ਚ ਉਨ੍ਹਾਂ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਕੋਟ ਬਖ਼ਤੂ ਪਿੰਡ 'ਚ ਇੱਕ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲਾ ਗਿਰੋਹ ਬੈਠਾ ਹੈ।
ਲੁੱਟਾ-ਖੋਹਾਂ ਕਰਨ ਵਾਲਾ ਗਿਰੋਹ ਕਾਬੂ ਬਠਿੰਡਾ ਸੀਆਈਏ ਟੂ ਦੇ ਸਬ ਇੰਸਪੈਕਟਰ ਤਰਜਿੰਦਰ ਸਿੰਘ ਨੇ ਰਾਮਾ ਮੰਡੀ ਦੇ ਐੱਸਐੱਚਓ ਦੇ ਨਾਲ ਅਤੇ ਆਪਣੇ ਹੋਰ ਪੁਲਿਸ ਕਰਮੀਆਂ ਨੂੰ ਨਾਲ ਲੈ ਕੇ ਮੌਕੇ 'ਤੇ ਰੇਡ ਕੀਤੀ ਜਿਸ ਦੌਰਾਨ ਉਨ੍ਹਾਂ ਮੌਕੇ ਤੋਂ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਵਿੱਚੋਂ ਦੋ ਫ਼ਰਾਰ ਸਨ।
ਐੱਸਪੀਡੀ ਬਲਰਾਜ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ 'ਤੇ ਪਹਿਲਾਂ ਵੀ ਕਈ ਲੁੱਟਾਂ ਖੋਹਾਂ ਦੇ ਕਈ ਮੁਕੱਦਮੇ ਦਰਜ ਹਨ ਅਤੇ ਕਈ ਲੁੱਟਾਂ ਖੋਹਾਂ ਨੂੰ ਇਹ ਅੰਜਾਮ ਦੇ ਚੁੱਕੇ ਹਨ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਦੋ ਦੇਸੀ ਪਿਸਟਲ, ਇੱਕ ਲੱਖ ਰੁਪਏ ਕੈਸ਼, ਇਕ ਬੇਸਬਾਲ ਬੈਟ, ਇੱਕ ਤਲਵਾਰ ਅਤੇ ਲੁੱਟਾਂ ਖੋਹਾਂ ਦੇ ਪੈਸੇ ਨਾਲ ਖ਼ਰੀਦੀ ਇੱਕ ਸਕੌਡਾ ਕਾਰ ਬਰਾਮਦ ਹੋਈ ਹੈ। ਬਠਿੰਡਾ ਪੁਲਿਸ ਨੇ ਦੋਸ਼ੀਆਂ 'ਤੇ ਮੁਕੱਦਮਾ ਦਰਜ ਕਰ ਉਨ੍ਹਾਂ ਨੂੰ ਹਵਾਲਾਤ 'ਚ ਭੇਜ ਦਿੱਤਾ