ਬਠਿੰਡਾ: ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਧੀਨ ਬਠਿੰਡਾ ਦੀ ਸੀਆਈਏ ਟੂ ਨੇ ਦੋ ਵਿਅਕਤੀਆਂ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ। ਸੀਆਈਏ ਟੂ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਚਨਾ ਦੇ ਅਧਾਰ ਤੇ ਮੁਲਤਾਨੀਆ ਰੋਡ ਵਾਸੀ ਸਰਬਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ 400 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ।
ਇੰਚਾਰਜ ਦਾ ਕਹਿਣਾ ਹੈ ਕਿ ਦੋਸ਼ੀ ਹਰਿਆਣਾ ਤੋਂ ਸ਼ਰਾਬ ਖ਼ਰੀਦ, ਪੰਜਾਬ 'ਚ ਸਪਲਾਈ ਕਰਦੇ ਸਨ। ਜਾਣਕਾਰੀ ਅਨੁਸਾਰ ਕਰੀਬ ਡੇਢ ਮਹੀਨੇ ਤੋਂ ਦੋਸ਼ੀਆਂ ਵੱਲੋਂ ਇਸ ਕੰਮ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਥਾਣਾ ਕੈਨਾਲ 'ਚ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।