ਬਠਿੰਡਾ: ਪੁਲਿਸ ਵੱਲੋਂ ਨਸ਼ਾ ਪੂਰਤੀ ਲਈ ਲੁੱਟਾਂ ਖੋਹਾਂ ਕਰਨ ਵਾਲੇ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਪੁਲਿਸ ਨੇ ਦੋ ਪਿਸਤੌਲਾਂ, ਇੱਕ ਹਜ਼ਾਰ ਜ਼ਿੰਦਾ ਕਾਰਤੂਸ, 1 ਲੱਖ 83 ਹਜ਼ਾਰ ਨਕਦੀ ਸਣੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।
ਨਸ਼ਾ ਪੂਰਤੀ ਲਈ ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀ ਕਾਬੂ - bathinda police news
ਬਠਿੰਡਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 2 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 1 ਲੱਖ 83 ਹਜ਼ਾਰ ਨਕਦੀ ਵੀ ਬਰਾਮਦ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈਜੀ ਏ.ਕੇ. ਮਿੱਤਲ ਨੇ ਦੱਸਿਆ ਕਿ ਬਠਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਮੋਟਰਸਾਈਕਲ ਉੱਤੇ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ। ਆਈਜੀ ਨੇ ਦੱਸਿਆ ਕਿ ਇਹ ਆਰੋਪੀ ਆਪਣੇ ਨਸ਼ੇ ਦੀ ਪੂਰਤੀ ਲਈ ਚੈਨ ਸਨੈਚਿੰਗ ਤੇ ਲੁੱਟਾਂ ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।
ਇਨ੍ਹਾਂ ਦੋਸ਼ੀਆਂ ਦੀ ਸ਼ਨਾਖਤ ਬਠਿੰਡਾ ਦੇ ਬਚਨ ਕਲੋਨੀ ਦੇ ਵਿੱਚ ਰਹਿਣ ਵਾਲੇ ਜਸਵਿੰਦਰ ਸਿੰਘ ਤੇ ਭੁੱਚੋ ਕਲਾਂ ਦੇ ਰਹਿਣ ਵਾਲੇ ਵੀਰ ਸਿੰਘ ਉਰਫ਼ ਵੀਰੂ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 2 ਪਿਸਤੌਲਾਂ, ਇੱਕ ਹਜ਼ਾਰ ਜ਼ਿੰਦਾ ਕਾਰਤੂਸ, ਇੱਕ ਲੱਖ 83 ਹਜ਼ਾਰ ਨਕਦੀ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਇਨ੍ਹਾਂ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਹੁਣ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਮੁੱਢਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।