ਬਠਿੰਡਾ: ਅੱਜ ਵੀਰਵਾਰ ਨੂੰ ਬਠਿੰਡਾ ਪੁਲਿਸ ਦੇ ਜਵਾਨਾਂ ਤੇ ਅਧਿਕਾਰੀਆ ਸਮੇਤ ਸਾਈਕਲਿੰਗ ਗਰੁੱਪ ਵੱਲੋਂ ਇੱਕ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਾਈਕਲ ਰੈਲੀ ਕੱਢੀ ਗਈ। ਜਿਸ ਦਾ ਉਦੇਸ਼ ਪੰਜਾਬ ਦੇ ਨੌਜਵਾਨੀ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣਾ ਹੈ। ਇਹ ਰੈਲੀ ਬਠਿੰਡਾ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚੋਂ ਹੁੰਦੀ ਹੋਈ ਫਾਇਰ ਬ੍ਰਿਗੇਡ ਚੌਂਕ ਪਹੁੰਚੀ। ਜਿਸ ਵਿੱਚ ਪੰਜਾਬ ਪੁਲਿਸ ਦੇ ਜਵਾਨ ਅਧਿਕਾਰੀ ਸਕੂਲੀ ਬੱਚਿਆਂ ਤੋਂ ਇਲਾਵਾ ਬਠਿੰਡਾ ਸਾਈਕਲਿੰਗ ਗਰੁੱਪ ਦੇ ਲੋਕ ਵੀ ਸ਼ਾਮਿਲ ਹੋਏ, ਜਿਸ ਦਾ ਉਦੇਸ਼ ਸੀ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨਾ ਅਤੇ ਉਹਨਾਂ ਨੂੰ ਸਪੋਰਟਸ ਨਾਲ ਜੋੜਨਾ ਸੀ।
ਬਠਿੰਡਾ ਪੁਲਿਸ ਵੱਲੋਂ ਜਾਗਰੂਕ ਕਰਨ ਲਈ ਸੈਮੀਨਾਰ ਕਰਾਏ ਜਾ ਰਹੇ:-ਇਸ ਦੌਰਾਨ ਹੀ ਗੱਲਬਾਤ ਕਰਦਿਆ ਐਸ.ਐਸ.ਪੀ ਬਠਿੰਡਾ ਗੁਰਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਸਾਈਕਲ ਰੈਲੀ ਨੂੰ ਕੱਢਣ ਦਾ ਮਤਲਬ ਸੀ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ ਅਤੇ ਚੰਗਾ ਸੰਦੇਸ਼ ਸ਼ਹਿਰ ਵਿੱਚ ਦਿੱਤਾ ਜਾਵੇ। ਉਹਨਾਂ ਕਿਹਾ ਕਿ ਅਸੀਂ ਪਿੰਡਾਂ ਤੇ ਸ਼ਹਿਰਾਂ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਾਏ ਜਾ ਰਹੇ ਹਨ।