ਮਾਨਸਾ:ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਨਰਮੇ ਦੀ ਫ਼ਸਲ ਖ਼ਰਾਬ ਹੋਈ ਹੈ। ਖ਼ਰਾਬ ਹੋਈ ਫ਼ਸਲ ਦੇ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ।
ਇਸ ਰੈਲੀ ਦੇ ਵਿੱਚ ਹਲਕਾ ਬੁਢਲਾਡਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਵਿਚ ਬਸਪਾ ਅਤੇ ਅਕਾਲੀ ਦਲ ਦੇ ਸੈਂਕੜੇ ਵਰਕਰ ਬਠਿੰਡਾ ਰੋਸ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਜਿੱਥੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਘਟੀਆ ਬੀਜ਼ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਖਿਲਾਫ ਪੰਜਾਬ ਸਰਕਾਰ ਤੁਰੰਤ ਕਾਰਵਾਈ ਕਰੇ।
ਬਠਿੰਡਾ ਰੋਸ ਰੈਲੀ ਲਈ ਕਾਫ਼ਲਾ ਬੁਢਲਾਡਾ ਤੋਂ ਰਵਾਨਾ ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਵਿੱਚ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਸਿਰ ਕਰਜ਼ੇ ਦਾ ਬੋਝ ਹੋਰ ਵੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਮਾਲਵਾ ਖੇਤਰ ਦੇ ਵਿਚ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 60 ਹਜ਼ਾਰ ਰੁਪਏ ਅਤੇ ਨਰਮੇ ਦੀ ਚੁਗਾਈ ਕਰਨ ਦੇ ਲਈ ਮਜ਼ਦੂਰਾਂ ਨੂੰ 20 ਹਜ਼ਾਰ ਰੁਪਏ ਮੁਆਵਜ਼ਾ ਦੇਵੇ।
ਦੱਸ ਦੇਈਏ ਕਿ ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਸਾਂਝੇ ਰੂਪ ਵਿੱਚ ਬਠਿੰਡਾ ਵਿਖੇ ਕੀਤੀ ਜਾ ਰਹੀ ਹੈ। ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤੀ ਜਾ ਰਹੀ ਹੈ।
ਇਸ ਰੈਲੀ ਵਿੱਚ ਹਲਕਾ ਬੁਢਲਾਡਾ ਤੋਂ ਅੱਜ ਸੈਂਕੜੇ ਵਰਕਰ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਉੱਪਰ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜਾ ਦੇਣ ਦੇ ਲਈ ਦਬਾਅ ਬਣਾਉਣਗੇ,
ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਖ਼ਰੀਦ ਵਿੱਚ ਕੀਤੀ ਗਈ ਲੇਟ ਨੂੰ ਲੈ ਕੇ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੁਜ਼ਾਹਰਾ ਕੀਤਾ ਗਿਆ ਜਿਸ ਤੋਂ ਬਾਅਦ ਸਰਕਾਰ ਨੇ ਖਰੀਦ ਸ਼ੁਰੂ ਕਰਵਾਉਣ ਦੇ ਲਈ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਲਵਾ ਖੇਤਰ ਦੇ ਵਿਚ ਕਿਸਾਨਾਂ ਮਜ਼ਦੂਰਾਂ ਨੂੰ ਜਲਦ ਹੀ ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ:-ਲੁਧਿਆਣਾ ਬੱਸ ਸਟੈਂਡ ਪਹੁੰਚੇ ਰਾਜਾ ਵੜਿੰਗ, ਖੁਦ ਕੀਤੀ ਸਫ਼ਾਈ, ਕਿਹਾ...