ਪੰਜਾਬ

punjab

ETV Bharat / state

ਬਠਿੰਡਾ: ਮਹਿੰਦਰਾ ਕਾਰ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਗੱਡੀਆਂ ਸੜ ਕੇ ਹੋਈਆਂ ਸੁਆਹ - ਕਾਰ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ

ਬਠਿੰਡਾ ਦੇ ਮਾਨਸਾ ਰੋਡ ਉੱਤੇ ਸਥਿਤ ਮਹਿੰਦਰਾ ਐਂਡ ਮਹਿੰਦਰਾ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਦੀ ਸੂਚਨਾ ਸਾਹਮਣੇ ਰਹਿ ਰਹੇ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਫ਼ੋਟੋ
ਫ਼ੋਟੋ

By

Published : Apr 29, 2021, 9:22 AM IST

ਬਠਿੰਡਾ: ਇੱਥੋਂ ਦੇ ਮਾਨਸਾ ਰੋਡ ਉੱਤੇ ਸਥਿਤ ਮਹਿੰਦਰਾ ਐਂਡ ਮਹਿੰਦਰਾ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਦੀ ਸੂਚਨਾ ਸਾਹਮਣੇ ਰਹਿ ਰਹੇ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ਉੱਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਸ਼ੋਅਰੂਮ ਦੇ ਦੋਵੇਂ ਮੰਜ਼ਿਲਾਂ ਉੱਤੇ ਖੜੀਆਂ ਨਵੀਆਂ ਗੱਡੀਆਂ ਇਸ ਦੀ ਚਪੇਟ ਵਿੱਚ ਆ ਗਈਆਂ ਅਤੇ ਸੜ ਕੇ ਸੁਆਹ ਹੋ ਗਈਆ।

ਵੇਖੋ ਵੀਡੀਓ

ਸ਼ੋਅਰੂਮ ਦੇ ਸਾਹਮਣੇ ਰਹਿ ਰਹੇ ਵਿਅਕਤੀ ਨੇ ਦੱਸਿਆ ਕਿ ਸਾਜਰੇ ਅੱਗ ਦੀਆਂ ਲਪਟਾਂ ਸ਼ੋਅਰੂਮ ਚੋਂ ਨਿਕਲ ਰਹੀਆਂ ਸਨ ਜਿਸ ਦੀ ਸੂਚਨਾ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਦਿੱਤੀ।

ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਸ਼ੋਅਰੂਮ ਵਿੱਚ ਅੱਗ ਬੜੀ ਤੇਜ਼ੀ ਨਾਲ ਫੈਲੀ ਉਨ੍ਹਾਂ ਵੱਲੋਂ ਲਗਾਤਾਰ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਐੱਨਐੱਫਐੱਲ ਦੀ ਫਾਇਰ ਬ੍ਰਿਗੇਡ ਵੀ ਅੱਗ ਬੁਝਾਉਣ ਲਈ ਬੁਲਾਈ ਗਈ ਹੈ।

ਮਹਿੰਦਰਾ ਐਂਡ ਮਹਿੰਦਰਾ ਏਜੰਸੀ ਦੇ ਏਰੀਆ ਮੈਨੇਜਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗੀ ਹੈ ਫਿਲਹਾਲ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸ਼ੋਅਰੂਮ ਵਿੱਚ ਖੜੀਆਂ ਨਵੀਆਂ ਗੱਡੀਆਂ ਇਸ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਸੜ ਕੇ ਸੁਆਹ ਹੋ ਗਈਆਂ।

ABOUT THE AUTHOR

...view details