ਬਠਿੰਡਾ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਂਊ ਜਮਾਨਤ ਦੇ ਫੈਸਲੇ ਤੋਂ ਪਹਿਲਾਂ ਬਠਿੰਡਾ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਨਜ਼ਰ ਆ ਰਹੀਆਂ ਹਨ। ਦਸ ਦਈਏ ਕਿ ਬਠਿੰਡਾ ਵਿਕਾਸ ਅਥਾਰਟੀ ਦੇ ਕਮਰਸ਼ੀਅਲ ਪਲਾਟ (Plot allotment case) ਦੀ ਖਰੀਦ ਨੂੰ ਲੈ ਕੇ ਬੋਲੀ ਦੇਣ ਵਾਲੇ ਰਾਜੀਵ ਕੁਮਾਰ ਉਰਫ ਰਾਜੂ ਸਮੇਤ ਦੋ ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ। ਰਾਜੀਵ ਕੁਮਾਰ ਤੋਂ ਮਨਪ੍ਰੀਤ ਬਾਦਲ ਵੱਲੋਂ ਪਲਾਟ ਦੀ ਖ਼ਰੀਦ ਕੀਤੀ ਸੀ। ਕਾਬਲੇਜ਼ਿਕਰ ਹੈ ਕਿ ਇਸ ਮਾਮਲੇ 'ਤੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ ਪਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਸ ਮਾਮਲੇ 'ਚ ਦੋ ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ।
ਅਦਾਲਤ ਵਿੱਚ ਅਰਜ਼ੀ ਦਾਖਿਲ:ਬਠਿੰਡਾ ਵਿਕਾਸ ਅਥਾਰਟੀ ਦੇ ਕਮਰਸ਼ੀਅਲ ਪਲਾਟ ਦੀ ਖਰੀਦ ਨੂੰ ਲੈ ਕੇ ਬੋਲੀ ਦੇਣ ਵਾਲੇ ਰਾਜੀਵ ਕੁਮਾਰ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਵਿਜੀਲੈਂਸ ਨੂੰ ਸ਼ਿਕਾਇਤ ਦੇਣ ਵਾਲੇ ਸਿਕਾਇਤਕਰਤਾ ਬਠਿੰਡਾ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਜਿਹੜੇ ਕਰਨਗੇ ਉਹ ਭਰਨਗੇ। ਬੀਤੇ (Former MLA Sarup Chand Singla from Bathinda) ਦਿਨੀਂ ਬਠਿੰਡਾ ਦੀ ਕੋਰਟ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਲਾਟਾਂ ਦੀ ਖਰੀਦ- ਫਰੋਖਤ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਨੂੰ ਖਦਸ਼ਾ ਹੈ ਕਿ ਵਿਜੀਲੈਂਸ ਉਸਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਇਸ ਲਈ ਮਨਪ੍ਰੀਤ ਬਾਦਲ ਨੇ ਅਦਾਲਤ ਵਿੱਚ ਅਰਜ਼ੀ ਦਾਖਿਲ ਕੀਤੀ ਹੈ।