ਪੰਜਾਬ

punjab

ETV Bharat / state

ਬਠਿੰਡਾ ਮੁੱਢਲੀ ਸਹਾਇਤਾ ਤੇ ਖ਼ੂਨਦਾਨ ਕਰਨ 'ਚ ਪੰਜਾਬ ਭਰ 'ਚੋ ਮੌਹਰੀ: ਡਿਪਟੀ ਕਮਿਸ਼ਨਰ - ਰੈੱਡ ਕਰਾਸ ਸੁਸਾਇਟੀ ਬਠਿੰਡਾ ਨੂੰ ਅਵਾਰਡ

ਬਠਿੰਡਾ ਦੇ ਵਸਨੀਕਾਂ ਵੱਲੋਂ ਪੰਜਾਬ ਭਰ 'ਚ ਸਭ ਤੋਂ ਵੱਧ ਖੂਨਦਾਨ ਤੇ ਮੁੱਢਲੀ ਸਹਾਇਤਾ ਦੇਣ 'ਚ ਯੋਗਦਾਨ ਪਾਉਣ ਲਈ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਵਲੋਂ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ
ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ

By

Published : Mar 4, 2020, 10:42 PM IST

ਬਠਿੰਡਾ: ਬਠਿੰਡਾ ਦੇ ਵਸਨੀਕਾਂ ਵੱਲੋਂ ਪੰਜਾਬ ਭਰ 'ਚ ਸਭ ਤੋਂ ਵੱਧ ਖੂਨਦਾਨ ਤੇ ਮੁੱਢਲੀ ਸਹਾਇਤਾ ਦੇਣ 'ਚ ਯੋਗਦਾਨ ਪਾਉਣ ਲਈ ਭਾਰਤੀ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਦੇ ਪ੍ਰਧਾਨ ਤੇ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਵਲੋਂ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੂੰ ਚੰਡੀਗੜ੍ਹ 'ਚ ਮੰਗਲਵਾਰ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਚੰਡੀਗੜ੍ਹ 'ਚ ਸਾਲਾਨਾ ਜਨਰਲ ਹੋਈ ਮੀਟਿੰਗ ਦੌਰਾਨ ਬਠਿੰਡਾ ਜ਼ਿਲ੍ਹੇ ਦੀ ਰੈੱਡ ਕਰਾਸ ਸੁਸਾਇਟੀ ਨੂੰ ਪੰਜਾਬ ਭਰ 'ਚੋਂ ਮੁੱਢਲੀ ਸਹਾਇਤਾ ਦੇਣ ਅਤੇ ਸਵੈ ਇੱਛੁਕ ਖ਼ੂਨਦਾਨ ਦੇ ਖ਼ੇਤਰ 'ਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ 'ਤੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।

ਵੇਖੋ ਵੀਡੀਓ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਦਾ ਮੁੱਢਲੀ ਸਹਾਇਤਾ 'ਚ ਰੈੱਡ ਕਰਾਸ ਸੁਸਾਇਟੀ ਨੂੰ ਸਹਿਯੋਗ ਦੇਣ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਭਰ 'ਚ ਖ਼ੂਨਦਾਨ ਕੈਂਪ ਲਗਾਉਣ ਲਈ ਧੰਨਵਾਦ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵਧਾਈ ਦੀਆਂ ਪਾਤਰ ਹਨ, ਡੀਸੀ ਨੇ ਦੱਸਿਆ ਰੈੱਡ ਕਰਾਸ ਸੁਸਾਇਟੀ ਦੀ ਸਹਿਯੋਗ ਨਾਲ ਸੰਸਥਾ ਸੇਂਟ ਜਾੱਨ ਐਂਬੂਲੈਂਸ ਵੱਲੋਂ ਪਿਛਲੇ ਸਾਲ ਮੁੱਢਲੀ ਸਹਾਇਤਾ ਦੇਣ ਸਬੰਧੀ ਜ਼ਿਲ੍ਹੇ ਭਰ 'ਚ ਇੱਕ ਵਿਸ਼ੇਸ਼ ਮੁਹਿੰਮ ਸਕੂਲਾਂ ਅਤੇ ਕਾਲਜਾਂ 'ਚ ਚਲਾਈ ਗਈ ਸੀ। ਇਸ ਮੁਹਿੰਮ ਅਧੀਨ 10047 ਸਕੂਲੀ ਵਿਦਿਆਰਥੀਆਂ ਅਤੇ ਪੇਂਡੂ ਖੇਤਰ ਨਾਲ ਸਬੰਧਤ ਨੌਜਵਾਨਾਂ ਨੂੰ ਮੁੱਢਲੀ ਸਹਾਇਤ ਕੇਂਦਰ ਦੇ ਮਾਸਟਰ ਟ੍ਰੇਨਰ ਨਰੇਸ਼ ਪਠਾਣੀਆਂ ਵੱਲੋਂ ਦਿੱਤੀ ਗਈ ਸੀ।

ਇਹ ਵੀ ਪੜੋ: ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ 28 ਮਾਮਲਿਆਂ ਦੀ ਹੋਈ ਪੁਸ਼ਟੀ

ਇਸ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਨਾਲ ਜੁੜੇ ਖ਼ੂਨਦਾਨੀ ਰਾਜ ਕੁਮਾਰ ਜੋਸ਼ੀ ਨੂੰ ਵੀ ਸਮਾਜ ਸੇਵਾ ਤੇ ਖ਼ੂਨਦਾਨ ਦੇ ਖ਼ੇਤਰ 'ਚ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਪ੍ਰੇਰਣਾ ਤੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਮਾਜ-ਸੇਵੀ ਸੰਸਥਾਵਾਂ ਵੱਲੋਂ ਸਾਲ 2017-2018 ਦੌਰਾਨ ਜ਼ਿਲ੍ਹੇ 'ਚ 130 ਸਵੈ ਇੱਛੁਕ ਖ਼ੂਨਦਾਨ ਕੈਂਪ ਲਗਾ ਕੇ 9715 ਯੂਨਿਟਾਂ ਖ਼ੂਨ ਵੱਖ-ਵੱਖ ਬਲੱਡ ਬੈਂਕਾਂ ਨੂੰ ਦਿੱਤਾ ਗਿਆ। ਇਸੇ ਤਰ੍ਹਾਂ ਸਾਲ 2018-2019 ਦੌਰਾਨ 124 ਖੂਨਦਾਨ ਕੈਂਪ ਲਗਾ ਕੇ 9120 ਯੂਨਿਟਾਂ ਖ਼ੂਨਦਾਨ ਕੀਤਾ ਗਿਆ।

ABOUT THE AUTHOR

...view details