ਤਲਵੰਡੀ ਸਾਬੋ: ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਤੂਰਾਂ ਵਿੱਚ ਇੱਕ ਸਿਰਫਿਰੇ ਵਿਅਕਤੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸਮੁੱਚੀ ਸਿੱਖ ਸੰਗਤ ਵਿੱਚ ਸੋਗ ਅਤੇ ਰੋਸ ਦੀ ਲਹਿਰ ਹੈ। ਇਸ ਘਟਨਾ ਦੀ ਨਿੰਦਾ ਸ੍ਰੀ ਅਕਾਲ ਤਖ਼ਤ ਦੇ ਕਾਰਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ।
ਪਿੰਡ ਤੂਰਾਂ ਹੋਈ ਬੇਅਦਬੀ ਦਾ ਸਬੰਧ ਇੱਕ ਡੇਰੇ ਨਾਲ: ਜਥੇਦਾਰ ਹਰਪ੍ਰੀਤ ਸਿੰਘ - ਪਿੰਡ ਤੂਰਾਂ ਹੋਈ ਬੇਅਦਬੀ
ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਤੂਰਾਂ ਵਿੱਚ ਇੱਕ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸਮੁੱਚੀ ਸਿੱਖ ਸੰਗਤ ਵਿੱਚ ਸੋਗ ਅਤੇ ਰੋਸ ਦੀ ਲਹਿਰ ਹੈ। ਇਸ ਘਟਨਾ ਦੀ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਨਿੰਦਾ ਕੀਤੀ ਹੈ।
ਇਸ ਘਟਨਾ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਸਿੱਧਾ ਸਬੰਧ ਇੱਕ ਡੇਰੇ ਨਾਲ ਹੈ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਪੁੱਛੇ ਜਾਣ 'ਤੇ ਇਸ ਵਿਅਕਤੀ ਨੇ ਮੰਨਿਆ ਹੈ ਕਿ ਉਸ ਦਾ ਸਬੰਧ ਡੇਰੇ ਨਾਲ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਿਰਫਿਰੇ ਨੂੰ ਪਾਗਲ ਦੱਸ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਦਰਜ਼ੀ ਦਾ ਕੰਮ ਕਰਦਾ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਇੱਕ ਦਰਜ਼ੀ ਦਾ ਕੰਮ ਕਰਨ ਵਾਲਾ ਵਿਅਕਤੀ ਕਿਸ ਤਰ੍ਹਾਂ ਪਾਗਲ ਹੋ ਸਕਦਾ ਹੈ।