ਬਠਿੰਡਾ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੀੜਤ ਪਰਿਵਾਰਕ ਮੈਂਬਰਾਂ ਨੇ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦਾ ਵਿਰੋਧ ਕਰਦਿਆਂ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਦੋ ਹਜ਼ਾਰ ਨੇ ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਬਾਦਲ ਪਰਿਵਾਰ ਦਾ ਜੰਮ ਕੇ ਵਿਰੋਧ ਕਰਨਗੇ।
ਬਹਿਬਲ ਕਲਾਂ ਗੋਲੀਕਾਂਡ: ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਤੋਂ ਖਫ਼ਾ ਸ਼ਹੀਦਾਂ ਦੇ ਪਰਿਵਾਰ - guru granth sahib
ਫ਼ਰੀਦਕੋਟ 'ਚ ਹੋਏ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸ਼ਹੀਦਾਂ ਦੇ ਪਰਿਵਾਰਾਂ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕੀਤੀ।
ਗੋਲੀਕਾਂਡ 'ਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਅਸੀਂ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਕੀਤੀਆਂ ਗਈਆਂ ਬੇਅਦਬੀਆਂ ਕਰਕੇ ਸ਼ਾਂਤੀ ਪੂਰਵਕ ਢੰਗ ਨਾਲ ਧਰਨੇ 'ਤੇ ਬੈਠੇ ਸਿੱਖਾਂ 'ਤੇ ਚਲਾਈਆਂ ਗੋਲੀਆਂ ਬਾਰੇ ਦੱਸਾਂਗੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਕਰਕੇ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਵੀ ਲਿੱਖਿਆ ਕਿ ਮੁੜ ਤੋਂ ਕੁੰਵਰ ਵਿਜੈ ਪ੍ਰਤਾਪ ਨੂੰ ਬਹਾਲ ਕੀਤਾ ਜਾਵੇ।