ਬਠਿੰਡਾ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਘੇਰਦਿਆ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਕੇਂਦਰ ਸਰਕਾਰ ਨੇ ਨਵੇਂ ਖੇਤੀਬਾੜੀ ਆਰਡੀਨੈਂਸ ਲਿਆਂਦੇ ਹਨ। ਮਾਨ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦਿਆ ਕਿਹਾ ਕਿ ਕੈਪਟਨ ਸਰਕਾਰ ਨੂੰ ਵਿਸ਼ੇਸ਼ ਇਜਲਾਸ ਸੱਦ ਕੇ ਇਨ੍ਹਾਂ ਆਰਡੀਨੈਂਸਾਂ ਖ਼ਿਲਾਫ਼ ਮਤਾ ਲਿਆਉਣਾ ਚਾਹੀਦਾ ਹੈ।
'ਕੈਪਟਨ ਸਰਕਾਰ ਅਕਾਲੀ ਦਲ ਨੂੰ ਮੁੱਖ ਵਿਰੋਧੀ ਧਿਰ ਦੇ ਤੌਰ 'ਤੇ ਕਰ ਰਹੀ ਹੈ ਪੇਸ਼'
ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਪਹੁੰਚੇ ਆਪ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਤੇ ਬਾਦਲ ਪਰਿਵਾਰ ਦੀ ਸਾਂਝ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਸਮੇਂ ਕੈਪਟਨ ਸਰਕਾਰ ਅਕਾਲੀ ਦਲ ਨੂੰ ਮੁੱਖ ਵਿਰੋਧੀ ਧਿਰ ਦੇ ਤੌਰ 'ਤੇ ਪੇਸ਼ ਕਰ ਰਹੀ ਹੈ।
ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਪਹੁੰਚੇ ਭਗਵੰਤ ਮਾਨ ਨੇ ਕੈਪਟਨ ਤੇ ਬਾਦਲ ਪਰਿਵਾਰ ਦੀ ਸਾਂਝ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਸਮੇਂ ਕੈਪਟਨ ਸਰਕਾਰ ਅਕਾਲੀ ਦਲ ਨੂੰ ਮੁੱਖ ਵਿਰੋਧੀ ਧਿਰ ਦੇ ਤੌਰ 'ਤੇ ਪੇਸ਼ ਕਰ ਰਹੀ ਹੈ। ਮਾਨ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਕਾਲੀ ਦਲ ਨੂੰ ਧਰਨੇ ਪ੍ਰਦਰਸ਼ਨ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ ਪਰ ਜਦੋਂ ਆਮ ਆਦਮੀ ਪਾਰਟੀ ਧਰਨੇ ਪ੍ਰਦਰਸ਼ਨ ਕਰਦੀ ਹੈ ਤਾਂ ਉਨ੍ਹਾਂ 'ਤੇ ਪਰਚੇ ਦਰਜ ਕੀਤੇ ਜਾਂਦੇ ਹਨ।
ਇਸ ਦੇ ਨਾਲ ਹੀ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਬੋਲਦਿਆ ਮਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕਤਲ ਦਾ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ। ਉੱਥੇ ਹੀ ਭਗਵੰਤ ਮਾਨ ਨੇ ਕੈਪਟਨ 'ਤੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਸ਼ਰਾਬ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਕੈਪਟਨ ਦੀ ਸ਼ਹਿ 'ਤੇ ਚੱਲ ਰਿਹਾ ਹੈ ਕਿਉਕੀ ਇਨ੍ਹਾਂ ਮਾਫੀਆ ਦੀ ਪੈਸਾ ਕੈਪਟਨ ਦੇ ਘਰ ਜਾਂਦਾ ਹੈ।