ਬਠਿੰਡਾ:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦਾ ਮਸਲਾ ਭਖਦਾ ਜਾ ਰਿਹਾ ਹੈ। ਬੇਅਦਬੀ ਦਾ ਵਾਪਰੀ ਘਟਨਾ ਨੂੰ ਲੈਕੇ ਸਿੱਖ ਜਥੇਬੰਦੀਆਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸਿੱਖ ਜਥੇਬੰਦੀਆਂ ਦੇ ਵੱਲੋਂ ਇਸ ਮਸਲੇ ਦੇ ਵਿੱਚ ਕਾਬੂ ਕੀਤੇ ਗਏ ਮੁਲਜ਼ਮ ਖਿਲਾਫ਼ ਸਖ਼ਤ ਤੋ ਸਖ਼ਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਦਾ ਵੱਡਾ ਬਿਆਨ ਇਸ ਮਸਲੇ ਨੂੰ ਲੈਕੇ ਡੇਰਾ ਸੱਚਾ ਸੌਦਾ ਵੀ ਸਾਹਮਣੇ ਆਇਆ ਹੈ। ਡੇਰਾ ਸੱਚਾ ਸੌਦਾ 45 ਮੈਂਬਰੀ ਕਮੇਟੀ ਦੇ ਮੈਂਬਰ ਗੁਰਦੇਵ ਸਿੰਘ ਨੇ ਕਿਹਾ ਹੈ ਕਿ ਡੇਰਾ ਸੱਚਾ ਸੌਦਾ ਸਾਰੇ ਧਰਮਾ ਦਾ ਸਤਿਕਾਰ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੱਤਰ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਹ ਜੋ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ ਇਹ ਬਹੁਤ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਅਜਿਹੀ ਘਟਨਾ ਨੂੰ ਅੰਜਾਮ ਨਹੀਂ ਦੇ ਸਕਦੇ ਜੇਕਰ ਅਜਿਹਾ ਕੋਈ ਘਟਨਾ ਨੂੰ ਅੰਜਾਮ ਦਿੰਦਾ ਉਹ ਸਾਡੇ ਨਾਲ ਕੋਈ ਸਬੰਧ ਨਹੀਂ ਰੱਖਦਾ।ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕੋਈ ਅਜਿਹੀ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਡੇਰਾ ਸੱਚਾ ਸੌਦਾ ਇਸ ਘਟਨਾ ਦੀ ਨਿੰਦਿਆ ਕਰਦੇ ਹੋਏ ਉਸ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਾ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਦਾ ਵੱਡਾ ਬਿਆਨ ਇਹ ਵੀ ਪੜ੍ਹੋ:‘ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ’
ਇੱਥੇ ਜਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦਾ ਵੀ ਬਿਆਨ ਸਾਹਮਣੇ ਆਇਆ ਸੀ। ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਕਿਹਾ ਕਿ ਇਸ ਬੇਅਦਬੀ ਲਈ ਸਿਰਸਾ ਸਾਧ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਹੈ ਕਿ ਬੇਅਦਬੀ ਕਰਨ ਵਾਲਾ ਮੁਲਜ਼ਮ ਡੇਰਾ ਸਿਰਸਾ ਵਾਲੇ ਸਾਧ ਦਾ ਚੇਲਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦਾ ਪਿਤਾ ਅਮਰੀਕਾ (USA) ਰਹਿੰਦਾ ਹੈ ਅਤੇ ਮੁਲਜ਼ਮ ਦਾ ਪਿਤਾ ਡੇਰਾ ਸਿਰਸਾ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਹੈ। ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ‘ਤੇ ਇਲਜ਼ਾਮ ਲਗਾਏ ਹਨ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਲਜ਼ਮ ਨੁੰ ਬਚਾਉਣ ਵਿੱਚ ਮੁਲਜ਼ਮ ਦੀ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ (Punjab Police) ਨੂੰ ਇਸ ਹਰਕਤ ਲਈ ਪੰਜਾਬ ਦੇ ਲੋਕਾਂ ਅਤੇ ਸਿੱਖ ਕਦੇ ਮੁਆਫ਼ ਨਹੀਂ ਕਰਨਗੇ।
ਇਹ ਵੀ ਪੜ੍ਹੋ:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟ ਕੀਤਾ ਰੋਸ