ਬਠਿੰਡਾ: ਹਰਿਆਣਾ ਸਰਕਾਰ ਵੱਲੋਂ 12 ਸਤੰਬਰ ਨੂੰ ਲਈਆਂ ਜਾ ਰਹੀਆਂ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹਾਂ ਨੂੰ ਨਾਲ ਲੈ ਕੇ ਜਾਣ 'ਤੇ ਪਾਬੰਦੀ ਲਗਾਈ ਗਈ ਹੈ। ਜਿਸ ਲਈ ਉਮੀਦਵਾਰਾਂ ਨੂੰ ਭੇਜੇ ਗਏ ਪੱਤਰਾਂ ਵਿੱਚ ਇਹ ਵਿਸੇਸ਼ ਤੌਰ 'ਤੇ ਲਿਖਿਆ ਗਿਆ ਹੈ।
ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਥੇਦਾਰ ਨੇ ਇਸ ਫੈਸਲੇ ਨੂੰ ਅਤਿ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਭਾਰਤ ਦਾ ਸੰਵਿਧਾਨ ਵੀ ਧਾਰਮਿਕ ਚਿੰਨ੍ਹ ਰੱਖਣ ਦੀ ਅਜ਼ਾਦੀ ਦਿੰਦਾ ਹੈ। ਉਹਨਾਂ ਨੇ ਹਰਿਆਣਾ ਸਰਕਾਰ ਦੇ ਇਸ ਫੈਸਲੇ ਨੂੰ ਸਿੱਖ ਧਰਮ ਨਾਲ ਧੱਕਾ ਕਰਾਰ ਦਿੰਦੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਫੈਸਲੇ 'ਤੇ ਗੌਰ ਕਰਨੀ ਚਾਹੀਦੀ ਹੈ।