ਪੰਜਾਬ

punjab

ETV Bharat / state

ਅੰਮ੍ਰਿਤਪਾਲ ਸਿੰਘ ਦੀ ਹੜ੍ਹਤਾਲ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ, ਕਿਹਾ- ਸਿੰਘਾਂ ਦੇ ਧਰਮ 'ਤੇ ਕੀਤਾ ਜਾ ਰਿਹਾ ਹਮਲਾ - harpreet singh on amritpal singh strike

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਭੁੱਖ ਹੜਤਾਲ ਉਤੇ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਖਾਣੇ ਵਿੱਚ ਤੰਬਾਕੂ ਪਾਕੇ ਦਿੱਤਾ ਜਾਂਦਾ ਹੈ ਜਿਸ ਨੂੰ ਲੈਕੇ ਹੁਣ ਤਖ਼ਤ ਸ੍ਰੀ ਦਮ ਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਤੀਕ੍ਰਿਆ ਦਿੱਤੀ ਹੈ।

Big statement of Jathedar Takht Sri Dam Dama Sahib on hunger strike by Amritpal Singh
ਅੰਮ੍ਰਿਤਪਾਲ ਸਿੰਘ ਦੀ ਹੜ੍ਹਤਾਲ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ, ਸਿੰਘਾਂ ਦੇ ਧਰਮ 'ਤੇ ਕੀਤਾ ਜਾ ਰਿਹਾ ਹਮਲਾ

By

Published : Jun 30, 2023, 1:51 PM IST

Updated : Jun 30, 2023, 3:59 PM IST

ਅੰਮ੍ਰਿਤਪਾਲ ਸਿੰਘ ਦੀ ਹੜ੍ਹਤਾਲ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ, ਸਿੰਘਾਂ ਦੇ ਧਰਮ 'ਤੇ ਕੀਤਾ ਜਾ ਰਿਹਾ ਹਮਲਾ

ਬਠਿੰਡਾ :ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦਰਅਸਲ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖ ਬੰਦੀਆਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਹੈ ਜਿਸ ਨੂੰ ਲੈਕੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਸਾਮ ਅਤੇ ਪੰਜਾਬ ਸਰਕਾਰ ਨੂੰ ਮਾਮਲੇ 'ਚ ਜਲਦ ਤੋਂ ਜਲਦ ਦਖਲ ਦੇਣ ਦੀ ਲੋੜ ਹੈ, ਕਿਉਕਿ ਜੋ ਤੱਥ ਸਾਹਮਣੇ ਆਏ ਹਨ ਉਹ ਬੇਹੱਦ ਨਿੰਦਣਯੋਗ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਬਹੁਤ ਮੰਗਭਾਈ ਗੱਲ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਖਾਣੇ 'ਚ ਤੰਬਾਕੂ ਮਿਲਾ ਕੇ ਦਿੱਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਕੋਝੀ ਹਰਕਤ ਹੈ।

ਜੇਲ੍ਹ ਮੈਨੁਅਲ ਮੁਤਾਬਿਕ ਸਹੂਲਤਾਂ ਦਿੱਤੀਆਂ ਜਾਣ: ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਸਿੰਘ ਸਾਹਿਬ ਨੇ ਕਿਹਾ ਕਿ ਮੀਡੀਆ ਰਾਹੀਂ ਅੱਜ ਸਾਹਮਣੇ ਆਈ ਇਹ ਘਟਨਾ ਨਿੰਦਨਯੋਗ ਹੈ ਕਿਉਂਕਿ ਸਾਰੇ ਬੰਦੀ ਸਿੱਖ ਅੰਮ੍ਰਿਤਧਾਰੀ ਹਨ ਅਤੇ ਓਹਨਾਂ ਨੂੰ ਜੇਲ੍ਹ ਮੈਨੁਅਲ ਮੁਤਾਬਿਕ ਸਹੂਲਤਾਂ ਦਿੱਤੀਆਂ ਜਾਣ। ਓਹਨਾਂ ਨੇ ਇਸ ਮਾਮਲੇ 'ਚ ਕੇਂਦਰ ਸਰਕਾਰ,ਪੰਜਾਬ ਸਰਕਾਰ ਅਤੇ ਅਸਾਮ ਸਰਕਾਰ ਦੇ ਦਖਲ ਦੀ ਮੰਗ ਕੀਤੀ ਹੈ।

ਖਾਣੇ ਵਿਚ ਤੰਬਾਕੂ ਮਿਲਾ ਕੇ ਦਿੱਤਾ ਜਾ ਰਿਹਾ:ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਡਿਬਰੁਗੜ੍ਹ ਜੇਲ੍ਹ ਵਿੱਚ ਅਕਸਰ ਹੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਜਾਂਦੇ ਹਨ। ਜਿਥੇ ਇਸ ਵਾਰ ਕੀਤੀ ਗਈ ਮੁਲਾਕਾਤ ਤੋਂ ਬਾਅਦ ਉਹਨਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਭੁੱਖ ਹੜਤਾਲ ਉਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ,ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਇਸ ਵਿੱਚ ਤੰਬਾਕੂ ਵਰਗੇ ਪਦਾਰਥ ਪਾਏ ਜਾ ਰਹੇ ਹਨ। ਜੋ ਕਿ ਬੇਹੱਦ ਨਿੰਦਣਯੋਗ ਹੈ। ਸਿੱਖ ਤੰਬਾਕੂ ਤੋਂ ਪਰੇ ਹਨ। ਪਰ ਅਜਿਹਾ ਵਤੀਰਾ ਸਿਖਾਂ ਨਾਲ ਮਾੜਾ ਹੈ।

ਇਲਜ਼ਾਮਾਂ ਮੁਤਾਬਿਕ ਕਈ ਵਾਰ ਦਾਲ ਸਬਜ਼ੀ ਵਿੱਚ ਨਮਕ ਹੀ ਨਹੀਂ ਪਾਉਂਦੇ ਤੇ ਕਈ ਵਾਰ ਰੋਟੀਆਂ ਜੋ ਖਾਣ ਲਾਇਕ ਨਹੀਂ ਹੁੰਦੀਆਂ। ਉਨ੍ਹਾਂ ਵਿੱਚ ਤੰਬਾਕੂ ਮਿਲਦਾ ਹੈ, ਜੋ ਵੀ ਖਾਣਾ ਬਣਾਉਂਦਾ ਹੈ ਉਹ ਤੰਬਾਕੂ ਦੀ ਵਰਤੋਂ ਕਰਦਾ ਹੈ। ਉਨ੍ਹਾਂ ਹੱਥਾਂ ਨਾਲ ਹੀ ਸਿੰਘਾਂ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ। ਕਈ ਵਾਰ ਇਹ ਕਹਿ ਕੇ ਸਾਰ ਦਿੰਦੇ ਹਨ ਕੇ ਸਾਨੂੰ ਤੁਹਾਡੀ ਭਾਸ਼ਾ ਸਮਝ ਨਹੀਂ ਆ ਰਹੀ। ਕੁਝ ਕੁ ਸਿੰਘਾਂ ਨੂੰ ਅਜਿਹੇ ਪ੍ਰੈਸ਼ਰ ਕਾਰਨ ਮਾਨਸਿਕ ਤੰਗੀਆਂ ਵੀ ਆ ਰਹੀਆਂ ਹਨ।

Last Updated : Jun 30, 2023, 3:59 PM IST

ABOUT THE AUTHOR

...view details