ਬਠਿੰਡਾ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬੁਰੇ ਤਰੀਕੇ ਨਾਲ ਹਾਰ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ (defeat of Shiromani Akali Dal) ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh Jathedar of Sri Akal Takht Sahib) ਦਾ ਵੱਡਾ ਬਿਆਨ (Big statement of Gyani Harpreet Singh) ਸਾਹਮਣੇ ਆਇਆ ਹੈ।
ਇਹ ਵੀ ਪੜੋ:ਨੌਜਵਾਨ ਨੇ LIVE ਹੋ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮ ਨੂੰ ਦੱਸਿਆ ਜ਼ਿੰਮੇਵਾਰ
ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਖ਼ਤਮ ਹੋਣਾ ਸਿੱਖਾਂ ਅਤੇ ਦੇਸ਼ ਲਈ ਨੁਕਸਾਨਦੇਹ ਹੈ। ਜਥੇਦਾਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵਿਦੇਸ਼ਾਂ ਤੋਂ ਫੋਨ ਅਤੇ ਈਮੇਲਾਂ ਆ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਪੰਥ ਦੀ ਚਿੰਤਾ ਕਰਨ ਵਾਲੇ ਇਸ ਸਬੰਧੀ ਫਿਕਰਮੰਦ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ ਇਹ ਵੀ ਪੜੋ:ਭਗਵੰਤ ਮਾਨ ਚੁਣੇ ਗਏ ਵਿਧਾਇਕ ਦਲ ਦੇ ਨੇਤਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh Jathedar of Sri Akal Takht Sahib) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਬੈਠਣ ਦੀ ਲੋੜ ਹੈ ਤੇ ਕਿਹਾ ਹੈ ਕਿ ਸਾਨੂੰ ਸਾਰਿਆਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ।
ਇਹ ਵੀ ਪੜੋ:ਪੰਜਾਬ ਦੀ ਕਮਾਨ ਹੁਣ 'ਮਾਨ' ਦੇ ਹੱਥ, ਕੀ ਬਦਲਣਗੇ ਪੰਜਾਬ ਦੀ ਨੁਹਾਰ ?
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵੱਡੀ ਹਾਰ ਹੋਈ ਹੈ, ਅਕਾਲੀ ਦਲ-ਬਸਪਾ ਗੱਠਜੋੜ ਨੂੰ ਸਿਰਫ਼ 4 ਸੀਟਾਂ ਹੀ ਮਿਲੀਆਂ ਹਨ। ਇਹਨਾਂ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਸਮੇਤ ਕਈ ਹੋਰਾਂ ਵੱਡੇ ਆਗੂ ਵੀ ਹਾਰ ਗਏ ਹਨ, ਜਿਸ ਨਾਲ ਅਕਾਲੀ ਦਲ ਦੀ ਇਹ ਨਮੋਸ਼ੀ ਭਰੀ ਹਾਰ (defeat of Shiromani Akali Dal) ਹੈ।