ਬਠਿੰਡਾ:ਕਾਂਗਰਸੀ ਨੇਤਾ ਹਰੀਸ਼ ਰਾਵਤ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਲਾਹਕਾਰਾਂ ਨੂੰ ਪੰਜ ਪਿਆਰੇ ਕਹੇ ਜਾਣ ਉਤੇ ਵਿਰੋਧ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਅੱਜ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਜੇਕਰ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਹੋ ਸਕਦਾ ਹੈ ਤਾਂ ਹਰੀਸ਼ ਰਾਵਤ ਖ਼ਿਲਾਫ਼ ਕਿਉਂ ਨਹੀਂ, ਉਸ ਵੱਲੋਂ ਸ਼ਰ੍ਹੇਆਮ ਸਿੱਖ ਧਰਮ ਦੀ ਮਰਿਆਦਾ ਦੇ ਉਲਟ ਬਿਆਨ ਦਿੱਤੇ ਹਨ।