ਪੰਜਾਬ

punjab

ਵਿਵਾਦਤ ਅਰਦਾਸ ਕਰਨ ਵਾਲੇ ਸਖਸ਼ ਦੇ ਹੱਕ ਵਿੱਚ ਨਿੱਤਰੀ ਬੀਜੇਪੀ

By

Published : May 20, 2021, 8:13 PM IST

ਬਠਿੰਡਾ ਵਿਚ ਗ੍ਰੰਥੀ ਗੁਰਮੇਲ ਸਿੰਘ ਨੇ ਡੇਰਾ ਸਿਰਸਾ ਮੁੱਖੀ ਨੂੰ ਰਿਹਾਅ ਕਰਨ ਲਈ ਅਰਦਾਸ ਕੀਤੀ ਹੈ ਇਸ ਤੋਂ ਇਲਾਵਾ ਪੰਜਾਬ ਵਿਚ ਇਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ ਇਸ ਦੌਰਾਨ ਬੀਜੇਪੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਅਰਦਾਸ ਕਰਨ ਵਾਲੇ ਗ੍ਰੰਥੀ ਦੇ ਹੱਕ ਵਿਚ ਨਿਤਰੇ ਹਨ।

ਅਰਦਾਸ ਕਰਨ ਵਾਲੇ ਗ੍ਰੰਥੀ ਗੁਰਮੇਲ ਸਿੰਘ ਦੇ ਹੱਕ ਵਿੱਚ ਨਿੱਤਰੀ ਬੀਜੇਪੀ
ਅਰਦਾਸ ਕਰਨ ਵਾਲੇ ਗ੍ਰੰਥੀ ਗੁਰਮੇਲ ਸਿੰਘ ਦੇ ਹੱਕ ਵਿੱਚ ਨਿੱਤਰੀ ਬੀਜੇਪੀ

ਬਠਿੰਡਾ:ਡੇਰਾ ਪ੍ਰੇਮੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਹਮੇਸ਼ਾ ਵਿਵਾਦ ਵਿਚ ਰਹਿੰਦੇ ਹਨ।ਇਸੇ ਤਰ੍ਹਾਂ ਬਠਿੰਡਾ ਦੇ ਬੀੜ ਤਲਾਬ ਬਸਤੀ ਵਿਚਲੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਮੇਲ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਿਹਾਅ ਕਰਨ ਦੀ ਆਰਦਾਸ ਕੀਤੀ ਹੈ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਹੈ।

ਅਰਦਾਸ ਕਰਨ ਵਾਲੇ ਗ੍ਰੰਥੀ ਗੁਰਮੇਲ ਸਿੰਘ ਦੇ ਹੱਕ ਵਿੱਚ ਨਿੱਤਰੀ ਬੀਜੇਪੀ

ਅਰਦਾਸ ਤੋਂ ਬਾਅਦ ਪੈਦਾ ਹੋਏ ਵਿਵਾਦ ਵਿੱਚ ਹੁਣ ਭਾਰਤੀ ਜਨਤਾ ਪਾਰਟੀ ਗ੍ਰੰਥੀ ਸਿੰਘ ਦੇ ਹੱਕ ਵਿੱਚ ਨਿੱਤਰ ਆਈ ਹੈ ਅਤੇ ਬੀਜੇਪੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਗ੍ਰੰਥੀ ਸਿੰਘ ਵੱਲੋਂ ਜੋ ਅਰਦਾਸ ਕੀਤੀ ਗਈ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦਲਿਤ ਭਾਈਚਾਰੇ ਨਾਲ ਸੰਬੰਧਿਤ ਪੰਜਾਬ ਦਾ ਮੁੱਖ ਮੰਤਰੀ ਵਾਲੇ ਦਿੱਤੇ ਬਿਆਨ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਆਸ ਕਰਦੇ ਹਾਂ।ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਪ੍ਰਸ਼ਾਸਨ ਦੁਆਰਾ ਕਿਸੇ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਤਾਂ ਅਸੀਂ ਇਸ ਦਾ ਡੱਟ ਕੇ ਵਿਰੋਧ ਕਰਾਂਗੇ।

ਇਹ ਵੀ ਪੜੋ:ਫਲਾਇੰਗ ਸਿੱਖ ਮਿਲਖਾ ਸਿੰਘ ਵੀ ਹੋਏ ਕੋਰੋਨਾ ਪੌਜ਼ੀਟਿਵ

ABOUT THE AUTHOR

...view details