ਬਠਿੰਡਾ: ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਜਿਸ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugraha announced toll free plaza) ਵੱਲੋਂ ਕੀਤਾ ਗਿਆ ਹੈ। ਇਸ ਮੁਤਾਬਿਕ ਹੁਣ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ (Toll plaza jam of all districts on January 5) ਦੇ ਟੋਲ ਪਲਾਜ਼ੇ ਜਾਮ ਕੀਤੇ ਜਾਣਗੇ।
18 ਟੋਲ ਪਲਾਜੇ ਪਰਚੀ ਮੁਕਤ: ਕਿਸਾਨ ਆਗੂਆਂ ਨੇ ਦੱਸਿਆ ਕਿ 15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 18 ਟੋਲ ਪਲਾਜੇ ਪਰਚੀ ਮੁਕਤ (18 toll plazas are slip free) ਕੀਤੇ ਹੋਏ ਹਨ ਜਿਨ੍ਹਾਂ ਨੇ 15 ਜਨਵਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ।ਕਿਸਾਨ ਆਗੂਆਂ ਨੇ ਦੱਸਿਆ ਸੰਘਰਸ਼ ਕਮੇਟੀ ਦੀ ਹਮਾਇਤ ਕਰਦੇ ਹੋਏ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ।
ਦੱਸਣਯੋਗ ਹੈ ਕਿ ਬੀਤੇ ਦਿਨੀ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ (Farmers martyred during the agitation) ਦੇ ਪਰਿਵਾਰ ਨੂੰ ਮੁਆਵਜਾ ਨਾ ਦੇਣ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਸੀ ਤੇ 15 ਦਸੰਬਰ ਨੂੰ ਪੰਜਾਬ ਨੂੰ (Punjab toll plaza) ਟੋਲ ਮੁਕਤ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਧਰਨਾ ਹੁਣ 15 ਦਸੰਬਰ ਤੋਂ 15 ਜਨਵਰੀ ਤੱਕ ਇਕ ਮਹੀਨੇ ਲਈ ਜਾਰੀ ਰਹੇਗਾ।