ਬਠਿੰਡਾ: ਸਮਾਜ ਸੇਵੀ ਸੰਸਥਾ ਯੰਗ ਬਲੱਡ ਕਲੱਬ ਵੱਲੋਂ ਵਰਲਡ ਬਲੱਡ ਡੋਨਰ ਡੇਅ ਮੌਕੇ 'ਤੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ 50 ਖੂਨ ਦਾਨੀਆਂ ਨੇ ਆਪਣਾ ਖੂਨ ਦਾਨ ਦਿੱਤਾ ਜਿਸ ਮਗਰੋਂ ਸਿਹਤ ਵਿਭਾਗ ਨੇ ਸਾਰੇ ਖ਼ੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ। ਸਿਵਲ ਸਰਜਨ ਡਾ. ਅਮਰੀਕ ਸਿੰਘ ਨੇ ਯੰਗ ਬਲੱਡ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਦੀ ਸ਼ਲਾਘਾ ਕੀਤੀ।
ਵਰਲਡ ਬਲੱਡ ਡੋਨਰ ਡੇਅ ਮੌਕੇ ਬਠਿੰਡਾ ਸਿਵਲ ਹਸਪਤਾਲ 'ਚ ਲਗਾਇਆ ਖੂਨਦਾਨ ਕੈਂਪ
ਸਮਾਜ ਸੇਵੀ ਸੰਸਥਾ ਯੰਗ ਬਲੱਡ ਕਲੱਬ ਵੱਲੋਂ ਵਰਲਡ ਬਲੱਡ ਡੋਨਰ ਡੇਅ ਮੌਕੇ 'ਤੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ. ਅਮਰੀਕ ਸਿੰਘ ਨੇ ਯੰਗ ਬਲੱਡ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਦੀ ਸ਼ਲਾਘਾ ਕੀਤੀ।
ਕਲੱਬ ਦੇ ਪ੍ਰਧਾਨ ਗੋਪਾਲ ਰਾਣਾ ਨੇ ਦੱਸਿਆ ਕਿ ਇਹ ਕੈਂਪ ਉਸ ਕਾਰਲ ਲੈਂਡਸਟੇਨਰ ਨੂੰ ਸਮਰਪਿਤ ਹੈ ਜਿਸ ਨੇ ਬਲੱਡ ਗਰੁੱਪ ਦੀ ਖੋਜ ਕੀਤੀ ਸੀ। 14 ਜੂਨ ਨੂੰ ਹੀ ਕਾਰਲ ਲੈਂਡਸਟੇਨਰ ਦਾ ਜਨਮ ਹੋਇਆ ਸੀ ਜਿਸ ਕਰਕੇ ਪੂਰੇ ਵਿਸ਼ਵ ਵਿੱਚ 14 ਜੂਨ ਵਰਲਡ ਬਲੱਡ ਡੋਨਰ ਡੇ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਰਾਣਾ ਨੇ ਦੱਸਿਆ ਕਿ ਪਿਛਲੇ 20 ਸਾਲਾਂ ਤੋਂ ਉਨ੍ਹਾਂ ਦਾ ਕਲੱਬ ਖੂਨ ਦਾਨ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਕਰ ਰਿਹਾ ਹੈ।
ਇਸ ਕੈਂਪ ਨੂੰ ਸਫਲ ਬਣਾਉਣ ਵਿਚ ਸੁਸਾਇਟੀ ਦੇ ਸਾਰੇ ਹੀ ਵਰਕਰਾਂ ਨੇ ਆਪਣਾ ਯੋਗਦਾਨ ਦਿੱਤਾ। ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ ਵੀ ਕੈਂਪ ਵਿੱਚ ਪਹੁੰਚੇ ਅਤੇ ਖੂਨਦਾਨੀਆਂ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜਿਕ ਕੰਮ ਲਈ ਉਹ ਕਾਫੀ ਖੁਸ਼ ਹਨ ਅਤੇ ਭਵਿੱਖ ਵਿੱਚ ਵੀ ਇਸ ਸੰਸਥਾ ਦੀ ਹਰ ਸੰਭਵ ਮਦਦ ਕਰਨਗੇ।